ਕਿਹਾ, ਅੰਮ੍ਰਿਤਸਰ ਤੋਂ ਲੜ ਸਕਦਾ ਹਾਂ ਲੋਕ ਸਭਾ ਦੀ ਜ਼ਿਮਨੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਤ੍ਰਿਣਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕਿਸ਼ਤੀ ਤ੍ਰਿਣਮੂਲ ਕਾਂਗਰਸ ਤੋਂ ਬਿਨਾ ਪਾਰ ਨਹੀਂ ਲੱਗ ਸਕਦੀ। ਜੇ ਸਾਡੇ ਨਾਲ ‘ਆਪ’ ਦਾ ਗਠਜੋੜ ਨਾ ਹੋਇਆ ਤਾਂ ਪੰਜਾਬ ਵਿਚ ਲਟਕਵੀਂ ਅਸੈਂਬਲੀ ਵੀ ਬਣ ਸਕਦੀ ਹੈ। ਉਨ੍ਹਾਂ ਕਿਹਾ ਅਸੀਂ ‘ਆਪ’ ਨਾਲ ਗਠਜੋੜ ਚਾਹੁੰਦੇ ਹਾਂ ਤੇ ਉਹ ਸਾਡੇ ਨਾਲ 12-15 ਸੀਟਾਂ ‘ਤੇ ਗਠਜੋੜ ਕਰਨ ਲਈ ਮੰਨ ਗਏ ਤਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿਚ ਆਮ ਆਦਮੀ ਪਾਰਟੀ ਅਜੇ ਵੀ ਬਾਕੀਆਂ ਨਾਲੋਂ ਉੱਪਰ ਹੈ ਪਰ ਮਾਝੇ ਤੇ ਦੁਆਬੇ ਵਿਚ ਹਾਲਤ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਮਾਝੇ ਤੇ ਦੁਆਬੇ ਵਿਚ ਕਈ ਸੀਟਾਂ ‘ਤੇ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਦਰਮਿਆਨ ਹੈ। ਬਰਾੜ ਨੇ ਕਿਹਾ ਕਿ ਜੇ ਪਾਰਟੀ ਨੇ ਇਜਾਜ਼ਤ ਦਿੱਤੀ ਤਾਂ ਉਹ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਵੀ ਲੜਨਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …