ਕੁਮਾਰੀ ਮਾਇਆਵਤੀ ਨੇ ਕਿਸੇ ਵੀ ਗੱਠਜੋੜ ‘ਚ ਸ਼ਾਮਲ ਨਾ ਹੋਣ ਦਾ ਕੀਤਾ ਐਲਾਨ
ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਇਸ ਸਾਲ ਹੋਣ ਵਾਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ‘ਚ ਇਕੱਲਿਆਂ ਹੀ ਮੈਦਾਨ ਵਿਚ ਨਿੱਤਰੇਗੀ। ਇਸ ਸਬੰਧੀ ਐਲਾਨ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਵੱਲੋਂ ਅੱਜ ਬੁੱਧਵਾਰ ਨੂੰ ਕੀਤਾ ਗਿਆ। ਜਦਕਿ ਮੁੰਬਈ ‘ਚ ਹੋਣ ਵਾਲੀ ਇੰਡੀਆ ਗੱਠਜੋੜ ਦੀ ਮੀਟਿੰਗ ਤੋਂ ਪਹਿਲਾਂ ਇਹ ਚਰਚਾ ਸੀ ਕਿ ਵਿਰੋਧੀ ਧਿਰਾਂ ਦੇ ਨਵੇਂ ਗੱਠਜੋੜ ‘ਚ ਸ਼ਾਮਲ ਹੋਣ ਦੇ ਲਈ ਮਾਇਆਵਤੀ ਨਾਲ ਸੰਪਰਕ ਕੀਤਾ ਜਾ ਰਿਹਾ ਸੀ। ਮਾਇਆਵਤੀ ਨੇ ਮੁੰਬਈ ‘ਚ ਵਿਰੋਧੀ ਗੱਠਜੋੜ ਦੀ ਮੀਟਿੰਗ ਤੋਂ ਇਕ ਦਿਨ ਪਹਿਲਾਂ ਕਿਹਾ ਕਿ ਐਨਡੀਏ ਅਤੇ ਇੰਡੀਆ ਗੱਠਜੋੜ ‘ਚ ਜ਼ਿਆਦਾਤਰ ਗਰੀਬ ਵਿਰੋਧੀ ਪਾਰਟੀਆਂ ਸ਼ਾਮਲ ਹਨ, ਜਿਨ੍ਹਾਂ ਦੀਆਂ ਨੀਤੀਆਂ ਦਾ ਬਹੁਜਨ ਸਮਾਜ ਪਾਰਟੀ ਵੱਲੋਂ ਲਗਾਤਾਰ ਵਿਰੋਧੀ ਕੀਤਾ ਜਾਂਦਾ ਹੈ। ਇਸ ਲਈ ਇਨ੍ਹਾਂ ਨਾਲ ਗੱਠਜੋੜ ਕਰਕੇ ਚੋਣ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮਾਇਆਵਤੀ ਨੇ ਅੱਗੇ ਲਿਖਿਆ ਕਿ ਬੀਐਸਪੀ ਵਿਰੋਧੀਆਂ ਦੇ ਜੋੜ-ਤੋੜ ਤੋਂ ਟੁੱਟੇ ਸਮਾਜ ਦੇ ਕਰੋੜਾਂ ਲੋਕਾਂ ਅਤੇ ਆਪਸੀ ਭਾਈਚਾਰੇ ਨੂੰ ਜੋੜ ਕੇ ਉਨ੍ਹਾਂ ਦੇ ਗੱਠਜੋੜ ਨਾਲ ਸਾਲ 2007 ਦੀ ਤਰ੍ਹਾਂ ਇਕੱਲਿਆਂ ਹੀ ਅਗਾਮੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …