4.5 C
Toronto
Sunday, April 19, 2026
spot_img
Homeਜੀ.ਟੀ.ਏ. ਨਿਊਜ਼ਜ਼ੀਰਾ ਦੇ ਨੌਜਵਾਨ ਦੀ ਸਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜ਼ੀਰਾ ਦੇ ਨੌਜਵਾਨ ਦੀ ਸਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜ਼ੀਰਾ/ਬਿਊਰੋ ਨਿਊਜ਼ : ਜ਼ੀਰਾ ਦੇ ਨੌਜਵਾਨ ਦੀ ਸਰੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਾ ਦੇ ਵਸਨੀਕ ਸਤੀਸ਼ ਕੁਮਾਰ ਅਰੋੜਾ ਦਾ ਪੁੱਤਰ ਪ੍ਰਿੰਸ ਅਰੋੜਾ (26) ਬੀਤੀ ਤਿੰਨ ਅਗਸਤ ਨੂੰ ਹੀ ਕੈਨੇਡਾ ਦੇ ਸ਼ਹਿਰ ਸਰੀ ਪਹੁੰਚਿਆ ਸੀ ਅਤੇ ਲੰਘੇ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸਦੀ ਪਤਨੀ ਦੋ ਸਾਲ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ ਅਤੇ 3 ਅਗਸਤ ਨੂੰ ਉਸ ਨੇ ਆਪਣੇ ਪਤੀ ਨੂੰ ਵੀ ਕੈਨੇਡਾ ਬੁਲਾ ਲਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਪ੍ਰਿੰਸ ਦਾ ਅੰਤਿਮ ਸਸਕਾਰ ਸਰੀ ਵਿੱਚ ਹੀ ਕੀਤਾ ਜਾਵੇਗਾ।

 

RELATED ARTICLES
POPULAR POSTS