ਕਿਹਾ, ਜਦ ਸਦਨ ਦੀ ਕਾਰਵਾਈ ਹੀ ਨਹੀਂ ਚੱਲ ਰਹੀ ਤਾਂ ਸੰਸਦ ਮੈਂਬਰਾਂ ਨੂੰ ਤਨਖਾਹ ਕਿਉਂ ਦਿੱਤੀ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਨੋਟਬੰਦੀ ਦੇ ਮੁੱਦੇ ‘ਤੇ ਸੰਸਦ ਵਿੱਚ ਲਗਾਤਾਰ ਤੀਜੇ ਹਫਤੇ ਹੰਗਾਮੇ ਤੋਂ ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਕਾਫੀ ਨਰਾਜ਼ ਹਨ। ਅੱਜ ਫਿਰ ਲੋਕ ਸਭਾ ਦੀ ਕਾਰਵਾਈ ਨਾ ਚੱਲਣ ਕਰਕੇ ਅਡਵਾਨੀ ਨੇ ਵਿਰੋਧੀ ਧਿਰ ਦੇ ਨਾਲ-ਨਾਲ ਆਪਣੀ ਸਰਕਾਰ ਨੂੰ ਵੀ ਰਗੜੇ ਲਾਏ। ਉਨ੍ਹਾਂ ਕਿਹਾ ਕਿ ਨਾ ਸਪੀਕਰ ਤੇ ਨਾ ਹੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਸਦਨ ਨੂੰ ਚਲਾ ਪਾ ਰਹੇ ਹਨ। ਅਡਵਾਨੀ ਨੇ ਕਿਹਾ ਜਦ ਸਦਨ ਦੀ ਕਾਰਵਾਈ ਹੀ ਨਹੀਂ ਚੱਲ ਰਹੀ ਤਾਂ ਸੰਸਦ ਮੈਂਬਰਾਂ ਨੂੰ ਤਨਖਾਹ ਕਿਉਂ ਦਿੱਤੀ ਜਾਵੇ।
ਅਡਵਾਨੀ ਨੇ ਸਦਨ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਤੇ ਵਿਰੋਧ ‘ਤੇ ਨਰਾਜ਼ਗੀ ਪ੍ਰਗਟ ਕੀਤੀ। ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਅੱਤਲ ਕਰਨ ਤੋਂ ਅਡਵਾਨੀ ਗੁੱਸੇ ਵਿੱਚ ਆ ਗਏ। ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੰਤ ਕੁਮਾਰ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਵੀ ਕੀਤੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …