ਮੁਸੀਬਤ ਸਮੇਂ ਪੰਜਾਬੀਆਂ ਨੇ ਸਦਾ ਅੱਗੇ ਹੋ ਕੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਅਤੇ ਸੇਵਾ ਕੀਤੀ ਹੈ : ਬਲਬੀਰ ਕੌਰ ਰਾਏਕੋਟੀ
ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠਾਂ ਪਿਛਲੇ ਲੰਮੇ ਸਮੇਂ ਤੋਂ ਵਿਸ਼ਵ ਪੰਜਾਬੀ ਸਭਾ ਕਨੇਡਾ ਦੀ ਸਮੁੱਚੀ ਟੀਮ ਵੱਲੋਂ ਮਾਂ ਬੋਲੀ ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੀ ਹੈ। ਇਸੇ ਸੇਵਾ ਲੜੀ ਤਹਿਤ ਸ਼ੁਤਰਾਣਾ ਹਲਕੇ ਵਿੱਚ ਹੜ੍ਹ ਪੀੜਤਾਂ ਲਈ ਸੰਸਥਾ ਦੇ ਭਾਰਤ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਅਤੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਤੋਂ ਪਰਮਜੀਤ ਕੌਰ ਲੌਂਗੋਵਾਲ ਅਤੇ ਉਨ੍ਹਾਂ ਦੀ ਟੀਮ ਨੇ ਪਿੰਡਾਂ ਵਿੱਚ ਜਾ ਕੇ ਦਵਾਈਆਂ ਵੰਡਣ ਦੀ ਸੇਵਾ ਕੀਤੀ।
ਇਸ ਮੌਕੇ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਆਉਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਅਸੀਂ ਪਿੰਡਾਂ ਵਿੱਚ ਚੱਲ ਰਹੇ ਮੈਡੀਕਲ ਕੈਂਪਾਂ ਵਿੱਚ ਦਵਾਈਆਂ ਪਹੁੰਚਣ ਦੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਦੀ ਰਹਿਨੁਮਾਈ ਹੇਠ ਇਹ ਸੇਵਾ ਇਸੇ ਤਰ੍ਹਾਂ ਹੀ ਜਾਰੀ ਰੱਖਾਂਗੇ। ਹੜ੍ਹਾਂ ਤੋਂ ਬਾਅਦ ਕਈ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਜਿਸ ਲਈ ਆਮ ਲੋਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਹਨ।
ਇਹ ਦਵਾਈਆਂ ਡਾਕਟਰਾਂ ਦੀ ਸਲਾਹ ਨਾਲ ਖ਼ਰੀਦੀਆਂ ਅਤੇ ਵੰਡੀਆਂ ਗਈਆਂ ਹਨ। ਇਸ ਦੇ ਨਾਲ ਹੀ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਵੱਲੋਂ ਆਪਣੇ ਪਿੰਡ ਜੰਡਿਆਲਾ ਗੁਰੂ (ਅੰਮ੍ਰਿਤਸਰ ਸਾਹਿਬ) ਵਿਖੇ ਹੜ੍ਹਾਂ ਦੇ ਕਾਰਨ ਜੋ ਘਰ ਨੁਕਸਾਨੇ ਗਏ ਸੀ। ਉਹਨਾਂ ਲੋੜਵੰਦ ਪਰਿਵਾਰਾਂ ਦੇ ਘਰਾਂ ਦੀ ਮੁਰੰਮਤ ਲਈ ਵੀ ਆਰਥਿਕ ਮਦਦ ਭੇਜੀ ਗਈ ਹੈ। ਜਿਸ ਨਾਲ ਸੱਤ ਜ਼ਰੂਰਤਮੰਦ ਪਰਿਵਾਰਾਂ ਦੇ ਘਰ ਬਣਾਉਣ ਵਿੱਚ ਮਦਦ ਕੀਤੀ ਜਾ ਰਹੀ ਹੈ। ਦਵਾਈਆਂ ਵੰਡਣ ਸਮੇਂ ਮੈਂਬਰ ਸਾਹਿਬਾਨ ਸ. ਬੂਟਾ ਸਿੰਘ ਰਾਏਕੋਟ, ਮਾਸਟਰ ਮਨਿੰਦਰ ਕਾਫ਼ਰ, ਰਾਮ ਸਰੂਪ, ਗਗਨਦੀਪ ਸਿੰਘ ਅਤੇ ਡਾ. ਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਅਤੇ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਵੱਲੋਂ ਸਹਿਯੋਗੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।









