Breaking News
Home / ਪੰਜਾਬ / ਭਾਖੜਾ ਡੈਮ ਦੇ ਫਲੱਡ ਗੇਟ ਕੀਤੇ ਬੰਦ

ਭਾਖੜਾ ਡੈਮ ਦੇ ਫਲੱਡ ਗੇਟ ਕੀਤੇ ਬੰਦ

ਪਾਣੀ ਦਾ ਪੱਧਰ ਨਾਰਮਲ ਹੋਣ ‘ਤੇ ਮੈਨੇਜਮੈਂਟ ਬੋਰਡ ਨੇ ਲਿਆ ਫੈਸਲਾ
ਚੰਡੀਗਡ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੰਜਾਬ ਦੇ ਕੁਝ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਸਨ। ਇਸਦੇ ਚੱਲਦਿਆਂ ਹੁਣ ਇਨ੍ਹਾਂ ਪਿੰਡਾਂ ਲਈ ਥੋੜ੍ਹੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਭਾਖੜਾ ਡੈਮ ਵੱਲੋਂ ਖੋਲ੍ਹੇ ਗਏ ਫਲੱਡ ਗੇਟ ਹੁਣ ਬੰਦ ਕਰ ਦਿੱਤੇ ਗਏ ਹਨ। ਭਾਖੜਾ ਡੈਮ ਵਿਚ ਇਸ ਸਮੇਂ ਪਾਣੀ ਦਾ ਪੱਧਰ ਨਾਰਮਲ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਮੈਨੇਜਮੈਂਟ ਬੋਰਡ ਨੇ ਫਲੱਡ ਗੇਟ ਬੰਦ ਕਰਨ ਦਾ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 14 ਅਗਸਤ ਨੂੰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਇਸਦੇ ਚੱਲਦਿਆਂ ਸਤਲੁਜ ਦਰਿਆ ਵਿਚ ਡੈਮ ਦਾ ਪਾਣੀ ਛੱਡਿਆ ਗਿਆ, ਜਿਸ ਕਾਰਨ ਰੂਪਨਗਰ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਸਨ। ਇਸਦੇ ਚੱਲਦਿਆਂ ਕਿਸਾਨਾਂ ਦੀਆਂ ਫਸਲਾਂ ਅਤੇ ਸੜਕਾਂ ਸਣੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪਿਆ, ਜਿਸ ਕਰਕੇ ਡੈਮਾਂ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਸੀ। ਜਿਸ ਨੂੰ ਦੇਖਦਿਆਂ ਭਾਖੜਾ ਡੈਮ ਦੀ ਮੈਨੇਜਮੈਂਟ ਨੇ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਲਿਆ ਸੀ ਅਤੇ ਹੁਣ ਇਨ੍ਹਾਂ ਫਲੱਡ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

 

Check Also

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ : ਇੱਕ ਨਿਵੇਕਲੇ …