ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨ ਨਿਯੁਕਤੀ ਕੀਤੇ ਹਨ। ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਾਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਸਮੇਲ ਸਿੰਘ ਬੌਂਦਲੀ ਨੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਨੂੰ ਜ਼ਿਲ੍ਹਾ ਫਿਰੋਜ਼ਪੁਰ ਅਤੇ ਸ਼ਤੀਸ਼ ਕੁਮਾਰ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।

