Breaking News
Home / ਕੈਨੇਡਾ / Front / ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ

ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ

ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਕਮੇਟੀ ਦੇ ਪ੍ਰਧਾਨ

 

ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਦੇਸ਼ ਅਤੇ ਇਕ ਚੋਣ ਕਰਵਾਉਣ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਕਮੇਟੀ ਬਣਾ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਸਬੰਧੀ ਅੱਜ ਨੋਟੀਫਿਕੇਸ਼ ਵੀ ਜਾਰੀ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਵੱਲੋਂ 18 ਸਤੰਬਰ ਤੋਂ ਲੈ ਕੇ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਵਿਚ ਸੱਦਿਆ ਗਿਆ ਹੈ ਅਤੇ ਸੰਭਾਵਨਾ ਹੈ ਕਿ ਇਸ ਸੈਸ਼ਨ ਦੌਰਾਨ ਇਕ ਦੇਸ਼ ਅਤੇ ਇਕ ਚੋਣ ’ਤੇ ਕੇਂਦਰ ਸਰਕਾਰ ਵੱਲੋਂ ਬਿਲ ਵੀ ਲਿਆਂਦਾ ਜਾ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਇਕ ਦੇਸ਼ ਅਤੇ ਇਕ ਚੋਣ ਦੇ ਕਾਨੂੰਨੀ ਪਹਿਲੂਆਂ ’ਤੇ ਗੌਰ ਕਰੇਗੀ ਅਤੇ ਇਸ ਸਬੰਧੀ ਆਮ ਲੋਕਾਂ ਕੋਲੋਂ ਰਾਏ ਵੀ ਲਈ ਜਾਵੇਗੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਕੁੱਝ ਸਾਲਾਂ ਤੋਂ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਨੂੰ ਇਕੱਠਿਆਂ ਕਰਵਾਉਣ ਦੀ ਵਕਾਲਤ ਕਰਦੇ ਆ ਰਹੇ ਹਨ ਅਤੇ ਹੁਣ ਇਸ ਸਬੰਧੀ ਵਿਚਾਰ ਕਰਨ ਲਈ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਧਰ ਕਾਂਗਰਸ ਪਾਰਟੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਆਖਰ ਇਕ ਦੇਸ਼ ਅਤੇ ਇਕ ਚੋਣ ਦੀ ਸਰਕਾਰ ਨੂੰ ਅਚਾਨਕ ਇਕਦਮ ਜ਼ਰੂਰਤ ਕਿਉਂ ਪੈ ਗਈ।

Check Also

ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ

ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …