ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਆਸਾਮੀਆਂ ਭਰਨ ਦਾ ਕੀਤਾ ਐਲਾਨ September 2, 2023 ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਆਸਾਮੀਆਂ ਭਰਨ ਦਾ ਕੀਤਾ ਐਲਾਨ ਕਿਹਾ : ਪੰਜਾਬ ਦੇ ਲੋਕਾਂ ਨੂੰ ਪਟਵਾਰਖਾਨਿਆਂ ’ਚ ਨਹੀਂ ਹੋਣ ਦਿਆਂਗੇ ਖੱਜਲ-ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਟਵਾਰੀਆਂ ਦੀਆਂ ਖਾਲ੍ਹੀ ਪਈਆਂ ਆਸਾਮੀਆਂ ਨੂੰ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਪਟਵਾਰੀਆਂ ਦੀਆਂ 586 ਆਸਾਮੀਆਂ ਭਰੇਗੀ। ਉਨ੍ਹਾਂ ਕਿਹਾ ਕਿ ਇਹ ਭਰਤੀ ਮੈਰਿਟ ਦੇ ਆਧਾਰ ’ਤੇ ਹੋਵੇਗੀ ਅਤੇ ਜਲਦੀ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪਟਵਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਬਾਇਓਮੀਟਿ੍ਰਕ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਜਲਦ ਹੀ 741 ਪਟਵਾਰੀ ਟਰੇਨਿੰਗ ਖਤਮ ਕਰਕੇ ਵਾਪਸ ਆ ਜਾਣਗੇ। ਉਨ੍ਹਾਂ ਦੀ 15 ਮਹੀਨਿਆਂ ਦੀ ਟ੍ਰੇਨਿੰਗ ਸੀ, ਜੋ ਹੁਣ ਸਿਰਫ਼ ਦੋ-ਤਿੰਨ ਮਹੀਨਿਆਂ ਦੀ ਹੀ ਬਾਕੀ ਬਚੀ। ਲਿਹਾਜ਼ਾ ਉਨ੍ਹਾਂ ਨੂੰ ਟ੍ਰੇਨਿੰਗ ਤੋਂ ਫੀਲਡ ਵਿਚ ਲਿਆਂਦਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 710 ਅਜਿਹੀਆਂ ਪੋਸਟਾਂ ਹਨ ਜਿਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ, ਕੁੱਝ ਕਾਰਵਾਈ ਰਹਿੰਦੀ ਸੀ ਜਿਸ ਨੂੰ ਜਲਦੀ ਹੀ ਪੂਰੀ ਕਰਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਨੂੰ ਜਲਦ ਭਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤਹਿਸੀਲਾਂ ਅਤੇ ਪਟਵਾਰਖਾਨਿਆਂ ’ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਠੇਕੇ ’ਤੇ ਕੰਮ ਕਰ ਰਹੇ ਰਿਟਾਇਰਡ ਪਟਵਾਰੀਆਂ ਨੂੰ ਵਾਧੂ ਸਰਕਲਾਂ ਦਾ ਚਾਰਜ ਦੇ ਦਿੱਤਾ ਗਿਆ ਅਤੇ 537 ਰਿਟਾਟਿਰਡ ਪਟਵਾਰੀਆਂ ਨੂੰ 2-2 ਸਰਕਲਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 2023-09-02 Parvasi Chandigarh Share Facebook Twitter Google + Stumbleupon LinkedIn Pinterest