ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ 7 ਸਤੰਬਰ ਤੋਂ ਭਾਰਤ ਦੌਰੇ ’ਤੇ September 2, 2023 ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ 7 ਸਤੰਬਰ ਤੋਂ ਭਾਰਤ ਦੌਰੇ ’ਤੇ ਜੀ-20 ਸਿਖਰ ਸੰਮੇਲਨ ’ਚ ਹਿੱਸਾ ਲੈਣ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਦੁਵੱਲੀ ਗੱਲਬਾਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 7 ਸਤੰਬਰ ਤੋਂ ਆਪਣੇ ਚਾਰ ਦਿਨਾ ਦੌਰੇ ਲਈ ਭਾਰਤ ਆਉਣਗੇ। ਜੋਅ ਬਾਈਡਨ ਦੇ ਦੌਰੇ ਸਬੰਧੀ ਵ੍ਹਾਈਟ ਹਾਊਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ, 7 ਅਤੇ 8 ਸਤੰਬਰ ਨੂੰ ਜੋ ਬਾਈਡਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ, ਜਿਸ ਨਾਲ ਭਾਰਤ ਅਤੇ ਅਮਰੀਕਾ ਦਰਮਿਆਨ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਇਸ ਤੋਂ ਇਲਾਵਾ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ। ਵਾਈਟ ਹਾਊਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀਆਂ ਜੀ-20 ਸਿਖਰ ਸੰਮੇਲਨ ਦੀਆਂ ਮੀਟਿੰਗਾਂ ਵਿਚ ਵਿਚ ਵੀ ਸ਼ਿਰਕਤ ਕਰਨਗੇ। ਭਾਰਤ ਜੀ-20 ਸਮੂਹ ਦਾ ਮੌਜੂਦਾ ਪ੍ਰਧਾਨ ਹੈ ਅਤੇ ਨਵੀਂ ਦਿੱਲੀ ਵਿਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਸਿਖਰ ਸੰਮੇਲਨ ਵਿਚ ਵਿਸ਼ਵ ਭਰ ਤੋਂ ਆਉਣ ਵਾਲੇ ਆਗੂਆਂ ਦੀ ਮੇਜ਼ਬਾਨੀ ਕਰੇਗਾ। ਨਵੀਂ ਦਿੱਲੀ ਵਿਖੇ ਜੀ-20 ਸਿਖਰ ਸੰਮੇਲਨ ਦੀਆਂ ਹੋਣ ਵਾਲੀਆਂ ਮੀਟਿੰਗਾਂ ਨੂੰ ਧਿਆਨ ਵਿਚ ਰੱਖਦੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਜ਼ਿਕਰਯੋਗ ਹੈ ਜੋਅ ਬਾਈਡਨ ਦੇ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਭਾਰਤ ਦੌਰਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਭਾਰਤ ਦੌਰੇ ’ਤੇ ਆਏ ਸਨ। 2023-09-02 Parvasi Chandigarh Share Facebook Twitter Google + Stumbleupon LinkedIn Pinterest