6 C
Toronto
Wednesday, May 13, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਇਸ਼ਾਰਿਆਂ ’ਤੇ...

ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ : ਸੁਖਬੀਰ ਸਿੰਘ ਬਾਦਲ

ਆਮ ਆਦਮੀ ਪਾਰਟੀ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਜੋ ਨੁਕਸਾਨ ਹੋਇਆ ਹੈ ਉਹ ਸਰਕਾਰ ਦੀ ਨਾਲਾਇਕੀ ਨਾਲ ਹੋਇਆ ਹੈ ਅਤੇ ਸਰਕਾਰ ਨੇ ਉਸਦੇ ਲਈ ਸਿਰਫ 196 ਕਰੋੜ ਰੁਪਏ ਦੀ ਜੋ ਰਾਸ਼ੀ ਜਾਰੀ ਕੀਤੀ ਗਈ ਹੈ ਉਹ ਬਹੁਤ ਘੱਟ ਹੈ। ਉਨ੍ਹਾਂ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਨੇ ਇਸ਼ਤਿਹਾਰਾਂ ’ਤੇ ਕਰੀਬ 750 ਕਰੋੜ ਰੁਪਏ ਖਰਚ ਦਿੱਤੇ ਹਨ, ਪਰ ਹੜ੍ਹ ਪੀੜਤਾਂ ਨੂੰ ਦੇਣ ਲਈ ਉਹਨਾਂ ਕੋਲ ਪੈਸੇ ਨਹੀਂ ਹਨ।
RELATED ARTICLES
POPULAR POSTS