8.5 C
Toronto
Saturday, May 23, 2026
spot_img
HomeਕੈਨੇਡਾFrontਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਸੋਨੂੰ ਸੂਦ ਚਿੰਤਤ

ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਸੋਨੂੰ ਸੂਦ ਚਿੰਤਤ

ਪੰਜਾਬ ਨੂੰ ਡਰੱਗ ਫ੍ਰੀ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਨੂੰ ਸਪੋਰਟ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਮੋਗਾ ਵਿਚ ਜਨਮੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪੰਜਾਬ ਵਿਚ ਵਧਦੇ ਨਸ਼ਿਆਂ ਨੂੰ ਲੈ ਕੇ ਚਿੰਤਤ ਹਨ। ਇਸਦੇ ਚੱਲਦਿਆਂ ਸੋਨੂੰ ਸੂਦ ਨੇ ਇਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਡਰੱਗ ਫ੍ਰੀ ਮੁਹਿੰਮ ਨੂੰ ਸਪੋਰਟ ਕਰਨ ਲਈ ਕਿਹਾ ਹੈ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਨੂ ਸੂਦ ਦਾ ਧੰਨਵਾਦ ਵੀ ਕੀਤਾ ਹੈ। ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਗੱਭਰੂ-ਜਵਾਨਾਂ ਦੇ ਲਈ ਜਾਣੀ ਜਾਂਦੀ ਹੈ। ਪਰ ਹੁਣ ਕਾਫੀ ਲੰਬੇ ਸਮੇਂ ਤੋਂ ਲੋਕ ਕਹਿੰਦੇ ਹਨ ਕਿ ਪੰਜਾਬ ਵਿਚ ਨਸ਼ਾ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਨਾਲ ਪੰਜਾਬ ਵਿਚ ਅਪਰਾਧ ਵੀ ਵਧਦਾ ਹੈ। ਇਸਦੇ ਚੱਲਦਿਆਂ ਸੋਨੂੰ ਸੂਦ ਨੇ ਪੰਜਾਬ ਨੂੰ ਡਰੱਗ ਫ੍ਰੀ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਨੂੰ ਸਪੋਰਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਇਸ ਮੁਹਿੰਮ ਦੀ ਸਪੋਰਟ ਕਰਾਂਗੇ।
RELATED ARTICLES
POPULAR POSTS