Breaking News
Home / ਪੰਜਾਬ / ’ਖੇਡਾਂ ਵਤਨ ਪੰਜਾਬ ਦੀਆਂ 2023’ – ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

’ਖੇਡਾਂ ਵਤਨ ਪੰਜਾਬ ਦੀਆਂ 2023’ – ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ


ਚੰਡੀਗੜ੍ਹ :
‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।