Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਅਤੇ ਐਸਮਾ ਦੇ ਬਾਵਜੂਦ ਕਰਮਚਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਦਿ੍ਰੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਅਤੇ ਐਸਮਾ ਦੇ ਬਾਵਜੂਦ ਕਰਮਚਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਦਿ੍ਰੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਅਤੇ ਐਸਮਾ ਦੇ ਬਾਵਜੂਦ ਕਰਮਚਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਦਿ੍ਰੜ੍ਹ

ਮਨਿਸਟ੍ਰੀਅਲ ਸਟਾਫ ਯੂਨੀਅਨ ਨੇ 10 ਸਤੰਬਰ ਤੱਕ ਦਿੱਤਾ ਸਮਾਂ

ਜਲੰਧਰ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕਰਮਚਾਰੀਆਂ ਨੂੰ ਚਿਤਾਵਨੀ ਅਤੇ ਸੂਬੇ ਵਿਚ ਐਸਮਾ ਐਕਟ ਲਾਗੂ ਕੀਤੇ ਜਾਣ ਦੇ ਬਾਵਜੂਦ ਵੀ ਕਰਮਚਾਰੀਆਂ ਨੇ ਸਰਕਾਰ ਨੂੰ ਸੁਚੇਤ ਕੀਤਾ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ 10 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 11 ਸਤੰਬਰ ਨੂੰ ਡੀਸੀ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਕਰਨਗੇ। ਪੰਜਾਬ ਮਨਿਸਟ੍ਰੀਅਲ ਸਟਾਫ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੇ ਫੈਸਲੇ ’ਤੇ ਪੂਰੀ ਤਰ੍ਹਾਂ ਦਿ੍ਰੜ੍ਹ ਹਨ। ਪੰਜਾਬ ਮਨਿਸਟ੍ਰੀਅਲ ਸਟਾਫ ਯੂਨੀਅਨ ਦੀ ਕਲਮ ਛੋੜ ਹੜਤਾਲ ਨੂੰ ਲੈ ਕੇ ਇਕ ਮੀਟਿੰਗ ਵੀ ਹੋਈ ਹੈ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ 10 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਨਾ ਹੋਇਆ ਤਾਂ 11 ਸਤੰਬਰ ਨੂੰ ਕਰਮਚਾਰੀ ਆਪੋ-ਆਪਣੀਆਂ ਕਲਮਾਂ ਸੀਐਮ ਭਗਵੰਤ ਮਾਨ ਨੂੰ ਸੌਂਪ ਦੇਣਗੇ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਪਹਿਲੇ ਪੜ੍ਹਾਅ ਵਿਚ 11 ਸਤੰਬਰ ਤੋਂ 13 ਸਤੰਬਰ ਤੱਕ ਤਿੰਨ ਦਿਨ ਕਲਮ ਛੋੜ ਹੜਤਾਲ ਕਰਕੇ ਕਰਮਚਾਰੀ ਸੜਕਾਂ ’ਤੇ ਉਤਰਨਗੇ ਅਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਬਾਅਦ ਫਿਰ 13 ਸਤੰਬਰ ਨੂੰ ਹੀ ਯੂਨੀਅਨ ਦੀ ਬੈਠਕ ਕਰਕੇ ਵੱਡੇ ਸੰਘਰਸ਼ ਦੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੇ ਪਰਿਵਾਰਾਂ ਨੂੰ ਨਾਲ ਲੈ ਕੇ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿਚ ਧਰਨੇ ਵੀ ਦੇਣਗੇ।

Check Also

ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …