Breaking News
Home / ਕੈਨੇਡਾ / Front / ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ

ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ

ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ

ਭਾਰਤ ਮਹਾਨ ਲੋਕਤੰਤਰ ਬਣੇ

ਇਸਲਾਮਾਬਾਦ/ਬਿਊਰੋ ਨਿਊਜ਼

ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਅਨਾਵਰੁਲ ਹੱਕ ਕਾਕੜ ਨੇ ਕਿਹਾ ਕਿ ਭਾਰਤ ਨੂੰ ਸਭ ਤੋਂ ਵੱਡੇ ਲੋਕਤੰਤਰ ਤੋਂ ਸਭ ਤੋਂ ਮਹਾਨ ਲੋਕਤੰਤਰ ਬਣਨਾ ਚਾਹੀਦਾ ਹੈ। ਪਾਕਿਸਤਾਨ ਦੇ ਨਿਊਜ਼ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਦੌਰਾਨ ਕਾਕੜ ਨੇ ਕਿਹਾ ਕਿ ਅਸੀਂ ਭਾਰਤ ਦੇ ਨਾਲ ਸਬੰਧਾਂ ਨੂੰ ਸੁਧਾਰਨਾ ਚਾਹੁੰਦੇ ਹਨ, ਪਰ ਇਸਦੇ ਲਈ ਕਸ਼ਮੀਰ ਮੁੱਦੇ ਦਾ ਸ਼ਾਂਤੀਪੂਰਨ ਹੱਲ ਕੱਢਣਾ ਜ਼ਰੂਰੀ ਹੈ। ਭਾਰਤ ਦੇ ਨਾਲ ਵਪਾਰ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਮੁੱਦੇ ਦਾ ਹੱਲ ਕੱਢੇ ਬਿਨਾ ਭਾਰਤ ਦੇ ਨਾਲ ਵਪਾਰ ਸੰਭਵ ਨਹੀਂ ਹੈ। ਕਾਕੜ ਨੇ ਅੱਗੇ ਕਿਹਾ ਕਿ ਅਸੀਂ ਯੁੱਧ ਨਹੀਂ ਚਾਹੁੰਦੇ, ਅਸੀਂ ਸ਼ਾਂਤੀਪੂਰਨ ਢੰਗ ਨਾਲ ਇਸ ਮੁੱਦੇ ਦਾ ਹੱਲ ਚਾਹੁੰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸ਼ਾਂਤੀ ਸਥਾਪਿਤ ਨਹੀਂ ਹੁੰਦੀ ਤਾਂ ਇਹ ਭਾਰਤ, ਪਾਕਿਸਤਾਨ ਅਤੇ ਦੁਨੀਆ ਦੇ ਲਈ ਚਿੰਤਾ ਦਾ ਵਿਸ਼ਾ ਹੋਵੇਗਾ। ਦੱਸਣਯੋਗ ਹੈ ਕਿ 5 ਅਗਸਤ 2019 ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਬੰਦ ਹੈ। ਪਾਕਿਸਤਾਨ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਵੇਂ ਦੇਸ਼ਾਂ ਵਿਚਾਲੇ ਹੋਣ ਵਾਲੇ ਵਪਾਰ ਨੂੰ ਇਹ ਕਹਿ ਕੇ ਰੋਕ ਦਿੱਤਾ ਸੀ ਕਿ ਧਾਰਾ 370 ਦੀ ਬਹਾਲੀ ਤੱਕ ਦੋਵੇਂ ਦੇਸ਼ਾਂ ਵਿਚਕਾਰ ਵਪਾਰ ਨਹੀਂ ਹੋਵੇਗਾ।

Check Also

ਬਿ੍ਟੇਨ ਦੀ ਲੇਬਰ ਪਾਰਟੀ ਭਾਰਤ ਨਾਲ ਟਰੇਡ ਐਗਰੀਮੈਂਟ ਦੀ ਇਛੁਕ

ਡੇਵਿਡ ਲੈਮੀ ਨੇ ਕਿਹਾ : ਸੱਤਾ ’ਚ ਆਏ ਤਾਂ ਭਾਰਤ ਨਾਲ ਵਪਾਰ ਵਧਾਵਾਂਗੇ ਨਵੀਂ ਦਿੱਲੀ/ਬਿਊਰੋ …