11.6 C
Toronto
Thursday, April 16, 2026
spot_img
HomeਕੈਨੇਡਾFrontਸੁਨੀਲ ਜਾਖੜ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨਾ

ਸੁਨੀਲ ਜਾਖੜ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨਾ

ਸੁਨੀਲ ਜਾਖੜ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨਾ

ਕਿਹਾ : ਚੋਰ-ਸਿਪਾਹੀ ਇਕੱਠੇ ਚੋਣਾਂ ਲੜਨਗੇ

ਚੰਡੀਗੜ੍ਹ/ਬਿਊਰੋ ਨਿਊਜ਼

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੀ ਚਰਚਾ ਚੱਲ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਦੇ ਸੁਨੀਲ ਜਾਖੜ ਵੀ ਇਨ੍ਹਾਂ ਦੋਵੇਂ ਪਾਰਟੀਆਂ ਦਾ ਗਠਜੋੜ ਹੋਣ ਦੀ ਗੱਲ ਕਹਿ ਚੁੱਕੇ ਹਨ। ਜਾਖੜ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਚੋਣ ਲੜਨਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਭਿ੍ਰਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰਕੇ ਆਪਣੇ ਵਾਅਦੇ ਨਾਲ ਸਮਝੌਤਾ ਕਰ ਲਿਆ ਹੈ। ਜਾਖੜ ਨੇ ਕਿਹਾ ਕਿ ਜਿਨ੍ਹਾਂ ਕਾਂਗਰਸੀ ਆਗੂਆਂ ’ਤੇ ਭਿ੍ਰਸ਼ਟਾਚਾਰ ਦੇ ਵੱਡੇ ਆਰੋਪ ਹਨ, ਜਿਨ੍ਹਾਂ ਦੇ ਖਿਲਾਫ ਵਿਜੀਲੈਂਸ ਜਾਂਚ ਚੱਲ ਰਹੀ ਹੈ ਅਤੇ ਜਿਨ੍ਹਾਂ ਕਾਂਗਰਸੀਆਂ ਨੂੰ ਭਿ੍ਰਸ਼ਟਾਚਾਰ ਦੇ ਆਰੋਪਾਂ ਕਰਕੇ ਜੇਲ੍ਹ ਵੀ ਜਾਣਾ ਪਿਆ, ਹੁਣ ਉਹ ਸਾਰੇ ਪੰਜਾਬ ਸਰਕਾਰ ਨਾਲ ਮਿਲ ਕੇ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਿ੍ਰਸ਼ਟਾਚਾਰ ਨਾਲ ਸਮਝੌਤਾ ਕਰ ਚੁੱਕੀ ਹੈ।  ਜਾਖੜ ਨੇ ਇਹ ਵੀ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਭਰੋਸਾ ਉਠ ਗਿਆ ਹੈ।

RELATED ARTICLES
POPULAR POSTS