Breaking News
Home / ਕੈਨੇਡਾ / Front / ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ

‘ਇੰਡੀਆ’ ਗਠਜੋੜ ਨੂੰ ਵੀ ਦੱਸਿਆ ਲੁਟੇਰਿਆਂ ਦਾ ਗਿਰੋਹ

ਅੰਮਿ੍ਰਤਸਰ/ਬਿਊਰੋ ਨਿਊਜ਼

ਭਾਰਤੀ ਜਨਤਾ ਪਾਰਟੀ ਦਾ ਕੌਮੀ ਸਕੱਤਰ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਚੋਣ ਲੜੇਗੀ ਅਤੇ ਉਨ੍ਹਾਂ ਅਕਾਲੀ ਦਲ ਨਾਲ ਚੋਣ ਗਠਜੋੜ ਤੋਂ ਵੀ ਇਨਕਾਰ ਕਰ ਦਿੱਤਾ। ਮਨਜਿੰਦਰ ਸਿੰਘ ਸਿਰਸਾ ਨੇ ਇਸ ਦੌਰਾਨ ‘ਇੰਡੀਆ’ ਨਾਮ ਦੇ ਗਠਜੋੜ ਨੂੰ ਵੀ ਲੁਟੇਰਿਆਂ ਦਾ ਗਿਰੋਹ ਦੱਸਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਭਾਜਪਾ ਹਾਈਕਮਾਨ ਦੇ ਆਦੇਸ਼ਾਂ ਅਨੁਸਾਰ ਸਾਫ ਕਹਿ ਰਹੇ ਹਨ ਕਿ ਭਾਜਪਾ ਪੰਜਾਬ ਵਿਚ ਸਾਰੀਆਂ 13 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ ਅਤੇ ਅਕਾਲੀ ਦਲ ਗਠਜੋੜ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਤਰੱਕੀ ਲਈ ਭਾਜਪਾ ਤੋਂ ਬਿਹਤਰ ਕੋਈ ਹੋਰ ਬਦਲ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸੱਤਾ ਹਾਸਲ ਕਰਨ ਲਈ ਕੁਝ ਵੀ ਕਰਨ ਲਈ ਤਿਆਰ ਹੋ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਤਾਂ ਸਿਰਫ ਇਕ ਡਰਾਈਵਰ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਿਸ ਕਾਂਗਰਸ ਪਾਰਟੀ ਦੀ ਆਲੋਚਨਾ ਕਰਦੇ ਸਨ, ਹੁਣ ਉਸ ਪਾਰਟੀ ਨਾਲ ਹੀ ਸਾਂਝ ਪਾ ਰਹੇ ਹਨ।

Check Also

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …