ਟੀਚਰ ਡੇਅ ਮੌਕੇ ਮੋਗਾ ’ਚ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ September 5, 2023 ਟੀਚਰ ਡੇਅ ਮੌਕੇ ਮੋਗਾ ’ਚ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਕਿਹਾ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਾਵਾਂਗੇ ਨਵਾਂ ਫਰਨੀਚਰ ਮੋਗਾ/ਬਿਊਰੋ ਨਿਊਜ਼ ਅੱਜ 5 ਸਤੰਬਰ ਨੂੰ ਟੀਚਰ ਡੇਅ ਮੌਕੇ ਮੋਗਾ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਅਤੇ ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੱਪੜ ਨਹੀਂ ਮਿਲਣਗੇ ਸਾਰੇ ਸਕੂਲਾਂ ਵਿਚ ਨਵਾਂ ਫਰਨੀਚਰ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਪਾਨ ਵਿਚ ਹੋਣ ਵਾਲੇ ਸਾਇੰਸ ਮੇਲੇ ਵਿਚ ਪੂਰੇ ਭਾਰਤ ਵਿਚੋਂ 60 ਬੱਚੇ ਜਾਣਗੇ, ਜਿਸ ਵਿਚੋਂ ਛੇ ਬੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਧਿਆਪਕਾਂ ਨੂੰ ਪੜ੍ਹਾਈ ਦੇ ਵੱਖੋ-ਵੱਖ ਤਰੀਕੇ ਸਿੱਖਣ ਲਈ ਵਿਦੇਸ਼ਾਂ ਵਿਚ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਬਣਦੇ ਹੱਕ ਅਤੇ ਮਾਣ ਇੱਜ਼ਤ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਦੀਆਂ ਤਾਰੀਫਾਂ ਕੀਤੀਆਂ। 2023-09-05 Parvasi Chandigarh Share Facebook Twitter Google + Stumbleupon LinkedIn Pinterest