ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਉਣ ਖਿਲਾਫ ਪਾਈਆਂ ਪਟੀਸ਼ਨਾਂ ’ਤੇ ਸੁਣਵਾਈ ਹੋਈ ਪੂਰੀ September 5, 2023 ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਉਣ ਖਿਲਾਫ ਪਾਈਆਂ ਪਟੀਸ਼ਨਾਂ ’ਤੇ ਸੁਣਵਾਈ ਹੋਈ ਪੂਰੀ ਮਾਨਯੋਗ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਖਿਲਾਫ਼ ਸੁਪਰੀਮ ਕੋਰਟ ਵਿਚ ਦਾਖਲ ਕੀਤੀਆਂ ਗਈਆਂ 23 ਪਟੀਸ਼ਨਾਂ ’ਤੇ ਸੁਣਵਾਈ ਅੱਜ ਪੂਰੀ ਹੋ ਗਈ। ਸੁਪਰੀਮ ਕੋਰਟ ਨੇ 16 ਦਿਨਾਂ ਤੱਕ ਇਸ ਮਾਮਲੇ ’ਚ ਦੋਵੇਂ ਧਿਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ 5 ਸਤੰਬਰ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਪਟੀਸ਼ਨਕਰਤਾਵਾਂ ਦੀ ਮੰਗ ਹੈ ਕਿ ਜੰਮੂ-ਕਸ਼ਮੀਰ ’ਚ ਧਾਰਾ 370 ਫਿਰ ਤੋਂ ਬਹਾਲ ਕੀਤੀ ਜਾਵੇ ਅਤੇ ਉਸਦਾ ਪੂਰਨ ਰਾਜ ਦਾ ਦਰਜਾ ਵੀ ਵਾਪਸ ਕੀਤਾ ਜਾਵੇ। ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ, ਜਿਸ ’ਚ ਚੀਫ਼ ਜਸਟਿਸ ਡੀਵਾਈ ਚੰਦਰਚੂਹੜ, ਜਸਟਿਸ ਬੀਆਰ ਗਵਈ, ਜਸਟਿਸ ਸੂਰੀਆਕਾਂਤ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੰਜੀਵ ਖੰਨਾ ਦਾ ਨਾਮ ਸ਼ਾਮਲ ਹੈ। ਧਾਰਾ 370 ਨੂੰ ਬਹਾਲ ਕਰਨ ਦੇ ਪੱਖ ’ਚ ਸੀਨੀਅਰ ਵਕੀਲ ਕਪਿਲ ਸਿੱਬਲ, ਗੋਪਾਲ ਸੁਬਰਾਮਣੀਅਮ, ਰਾਜੀਵ ਧਵਨ, ਜਫਰ ਸ਼ਾਹ, ਦੁਸ਼ਯੰਤ ਦਵੇ ਨੇ ਆਪਣੀ-ਆਪਣੀ ਰਾਏ ਰੱਖੀ ਜਦਕਿ ਅਟਾਰਨੀ ਜਨਰਲ ਆਰ ਵੈਂਕਟਰਮਨ, ਸੌਲਸਿਟਰ ਜਨਰਲ ਤੁਸ਼ਾਰ ਮਹਿਤਾ, ਸੀਨੀਅਰ ਵਕੀਲ ਹਰੀਸ਼ ਸਾਲਵੇ ਆਦਿ ਵੱਲੋਂ ਕੇਂਦਰ ਸਰਕਾਰ ਦਾ ਪੱਖ ਰੱਖਿਆ ਗਿਆ ਅਤੇ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ। 2023-09-05 Parvasi Chandigarh Share Facebook Twitter Google + Stumbleupon LinkedIn Pinterest