ਰਾਜਾ ਵੜਿੰਗ ਨੇ ‘ਆਪ’ ਨਾਲ ਕਾਂਗਰਸ ਦੇ ਗਠਜੋੜ ਨੂੰ ਦੱਸਿਆ ਪਾਰਟੀ ਦਾ ਅੰਦਰੂਨੀ ਮਾਮਲਾ September 6, 2023 ਰਾਜਾ ਵੜਿੰਗ ਨੇ ‘ਆਪ’ ਨਾਲ ਕਾਂਗਰਸ ਦੇ ਗਠਜੋੜ ਨੂੰ ਦੱਸਿਆ ਪਾਰਟੀ ਦਾ ਅੰਦਰੂਨੀ ਮਾਮਲਾ ਨਵਜੋਤ ਸਿੱਧੂ ਨੇ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਹਲਚਲ ਮਚੀ ਹੋਈ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ‘ਆਪ’ ਨਾਲ ਕਾਂਗਰਸ ਦੇ ਗਠਜੋੜ ਨੂੰ ਪਾਰਟੀ ਦਾ ਅੰਦਰੂਨੀ ਮਾਮਲਾ ਦੱਸਿਆ ਹੈ। ਧਿਆਨ ਰਹੇ ਕਿ ਇਸ ਗਠਜੋੜ ਤੋਂ ਪੰਜਾਬ ਦੇ ਬਹੁਤੇ ਕਾਂਗਰਸੀ ਨਰਾਜ਼ ਵੀ ਹਨ। ਇਸਦੇ ਚੱਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮੁੱਦਾ ਹੈ ਅਤੇ ਇਸ ਸਬੰਧੀ ਅਸੀਂ ਆਪਣੀ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸਰਕਾਰ ਵਿਰੁੱਧ ਪੰਜਾਬ ’ਚ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਸੰਬੰਧੀ ਸਾਨੂੰ ਪੁੱਛਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਜੋ ਵੀ ਮੁੱਦੇ ਹਨ, ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਵੱਧ ਤੋਂ ਵੱਧ ਸਾਹਮਣੇ ਰੱਖਣ ਲਈ ਕਿਹਾ ਗਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ 15 ਸਤੰਬਰ ਨੂੰ ਤੇਲੰਗਾਨਾ ਵਿਚ ਹੋਣ ਵਾਲੀ ਪਾਰਟੀ ਦੀ ਮੀਟਿੰਗ ਵਿਚ ਸਾਰੇ ਸੁਝਾਅ ਪਾਰਟੀ ਹਾਈਕਮਾਨ ਅੱਗੇ ਰੱਖੇ ਜਾਣਗੇ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦਾ ਸਮਰਥਨ ਕਰ ਰਹੇ ਹਨ। 2023-09-06 Parvasi Chandigarh Share Facebook Twitter Google + Stumbleupon LinkedIn Pinterest