Breaking News
Home / ਕੈਨੇਡਾ / Front / ਪਟਵਾਰੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਪੈਦਾ ਹੋਏ ਵਿਵਾਦ ਨੇ ਖੋਲ੍ਹਿਆ ਬੇਰੁਜ਼ਗਾਰਾਂ ਲਈ ਨੌਕਰੀ ਦਾ ਰਾਹ

ਪਟਵਾਰੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਪੈਦਾ ਹੋਏ ਵਿਵਾਦ ਨੇ ਖੋਲ੍ਹਿਆ ਬੇਰੁਜ਼ਗਾਰਾਂ ਲਈ ਨੌਕਰੀ ਦਾ ਰਾਹ

ਪਟਵਾਰੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਪੈਦਾ ਹੋਏ ਵਿਵਾਦ ਨੇ ਖੋਲ੍ਹਿਆ ਬੇਰੁਜ਼ਗਾਰਾਂ ਲਈ ਨੌਕਰੀ ਦਾ ਰਾਹ

ਮੁੱਖ ਮੰਤਰੀ ਭਗਵੰਤ ਮਾਨ 8 ਸਤੰਬਰ ਨੂੰ 710 ਨਵੇਂ ਪਟਵਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਨੂੰਗੋਆਂ ਅਤੇ ਪਟਵਾਰੀਆਂ ਨਾਲ ਚੱਲ ਰਿਹਾ ਵਿਵਾਦ ਬੇਸ਼ਕ ਅਜੇ ਖਤਮ ਨਹੀਂ ਹੋਇਆ, ਪ੍ਰੰਤੂ ਇਸ ਵਿਵਾਦ ਨੇ ਬੇਰੁਜ਼ਗਾਰਾਂ ਲਈ ਨੌਕਰੀ ਦਾ ਰਾਹ ਜ਼ਰੂਰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਪੰਜਾਬ ਵਾਸੀਆਂ ਨਾਲ ਇਕ ਖੁਸ਼ਖਬਰੀ ਸਾਂਝੀ ਕਰਦਿਆਂ ਕਿਹਾ ਕਿ ਉਹ 8 ਸਤੰਬਰ ਨੂੰ ਉਨ੍ਹਾਂ 710 ਪਟਵਾਰੀਆਂ ਨੂੰ ਨਿਯੁਕਤ ਦੇਣਗੇ ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਟੈਸਟ ਪਾਸ ਕੀਤਾ ਸੀ। ਉਨ੍ਹਾਂ ਟਵੀਟ ’ਚ ਅੱਗੇ ਲਿਖਿਆ ਕਿ ਨਿਯੁਕਤੀ ਪੱਤਰ ਦੇਣ ਲਈ ਇਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਟਵਾਰੀਆਂ ਦੀ ਨਵੀਂ ਭਰਤੀ ਲਈ ਵੀ ਇਸ਼ਤਿਹਾਰ ਜਲਦੀ ਹੀ ਜਾਰੀ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਪਟਵਾਰੀਆਂ ’ਤੇ ਤੰਜ ਵੀ ਕਸਿਆ ਅਤੇ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ’ਚ ਨਵੀਂ ਕਲਮ ਜਲਦੀ ਹੀ ਥਮਾਈ ਜਾਵੇਗੀ। ਇਹ ਨਵੀਂ ਕਲਮ ਭਿ੍ਰਸ਼ਟਾਚਾਰ ਮੁਕਤ ਨਵੇਂ ਸਮਾਜ ਦੀ ਸਿਰਜਣਾ ਕਰੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਖੱਜਲ ਖੁਆਰ ਹੋਣ ਤੋਂ ਵੀ ਬਚਾਏਗੀ। ਧਿਆਨ ਰਹੇ ਕਿ ਲੰਘੇ ਦਿਨੀਂ ਸਰਕਾਰ ਨੇ ਪਟਵਾਰੀਆਂ ਦੀ ਕਲਮ ਛੋੜ ਹੜਤਾਲ ਨੂੰ ਖਤਮ ਕਰਨ ਲਈ ਸੂਬੇ ਅੰਦਰ ਐਸਮਾ ਲਾਗੂ ਕਰ ਦਿੱਤਾ ਸੀ। ਜਿਸ ਦੇ ਚਲਦਿਆਂ ਪਟਵਾਰੀਆਂ ਨੇ ਆਪਣੇ ਸਰਕਲ ਅੰਦਰ ਹੀ ਕੰਮ ਕਰਨ ਦਾ ਐਲਾਨ ਕਰ ਦਿੱਤਾ ਸੀ ਅਤੇ ਸਰਕਾਰ ’ਤੇ ਦਬਾਅ ਬਣਾਉਣ ਲਈ ਪਟਵਾਰੀਆਂ ਨੇ ਵਾਧੂ ਕੰਮ ਕਰਨਾ ਛੱਡ ਦਿੱਤਾ ਸੀ। ਪ੍ਰੰਤ ਸਰਕਾਰ ਪਟਵਾਰੀਆਂ ਅੱਗੇ ਨਹੀਂ ਝੁਕੀ ਅਤੇ ਸਰਕਾਰ ਨੇ ਟ੍ਰੇਨਿੰਗ ਲੈ ਰਹੇ 741 ਪਟਵਾਰੀਆਂ ਨੂੰ ਫੀਲਡ ਵਿਚ ਉਤਾਰ ਦਿੱਤਾ ਸੀ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …