ਇੰਡੋਨੇਸ਼ੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਇੰਡੋਨੇਸ਼ੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਭਾਰਤੀ ਮੂਲ ਦੇ ਵਿਅਕਤੀਆਂ ਵਲੋਂ ਨਿੱਘਾ ਸਵਾਗਤ
ਜਕਾਰਤਾ/ਬਿਊਰੋ ਨਿਊਜ਼

ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਪਹੁੰਚਣ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਮੂਲ ਦੇ ਵਿਅਕਤੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਰਵਾਸੀ ਭਾਰਤੀਆਂ ਨੇ ਡਾਂਸ ਵੀ ਕੀਤਾ ਅਤੇ ਮੋਦੀ-ਮੋਦੀ ਦੇ ਨਾਅਰੇ ਵੀ ਲਗਾਏ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 20ਵੇਂ ਆਸੀਆਨ-ਭਾਰਤ ਸੰਮੇਲਨ ਅਤੇ 18ਵੇਂ ਪੂਰਬੀ ਏਸ਼ੀਆ ਸੰਮੇਲਨ ’ਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਪਹੁੰਚੇ ਹਨ ਤੇ ਇਸ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੇ ਚੱਲਦਿਆਂ ਮੋਦੀ ਨੇ ਕਿਹਾ ਕਿ 21ਵੀਂ ਸਦੀ ਏਸ਼ੀਆ ਦੀ ਸਦੀ ਹੈ। ਉਨ੍ਹਾਂ ਕਿਹਾ ਕਿ ਇਕ ਧਰਤੀ, ਇਕ ਪਰਿਵਾਰ ਅਤੇ ਇਕ ਭਵਿੱਖ ਸਾਡਾ ਮੰਤਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੀ ਆਸੀਅਨ ਸੰਮੇਲਨ ਵਿਚ ਸ਼ਾਮਲ ਹੋਏ ਹਨ।