ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਭਲਕੇ 8 ਸਤੰਬਰ ਨੂੰ ਪਹੁੰਚਣਗੇ ਭਾਰਤ September 7, 2023 ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਭਲਕੇ 8 ਸਤੰਬਰ ਨੂੰ ਪਹੁੰਚਣਗੇ ਭਾਰਤ ਰਾਸ਼ਟਰਪਤੀ ਬਣਨ ਤੋਂ ਬਾਅਦ ਬਾਈਡਨ ਦਾ ਇਹ ਪਹਿਲਾ ਭਾਰਤ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਭਲਕੇ ਯਾਨੀ 8 ਸਤੰਬਰ ਨੂੰ ਤਿੰਨ ਦਿਨਾਂ ਦੇ ਦੌਰੇ ’ਤੇ ਭਾਰਤ ਪਹੁੰਚ ਰਹੇ ਹਨ। ਬਾਈਡਨ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲਾ ਭਾਰਤ ਦੌਰਾ ਹੋਵੇਗਾ ਅਤੇ ਉਹ 8 ਸਤੰਬਰ ਨੂੰ ਸ਼ਾਮ ਵੇਲੇ ਦਿੱਲੀ ਪਹੁੰਚ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੋਅ ਬਾਈਡਨ ਵਿਚਾਲੇ ਦੋ-ਪੱਖੀ ਮੀਟਿੰਗ ਵੀ ਹੋ ਸਕਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਾਈਟ ਹਾਊਸ ਨੇ ਦੱਸਿਆ ਸੀ ਕਿ ਜੋਅ ਬਾਈਡਨ 7 ਸਤੰਬਰ ਨੂੰ ਭਾਰਤ ਦੌਰੇ ’ਤੇ ਰਹਿਣਗੇ। ਹੁਣ ਵਾਈਟ ਹਾਊੁਸ ਨੇ ਪ੍ਰੈਸ ਰਿਲੀਜ਼ ਜਾਰੀ ਦੱਸਿਆ ਕਿ ਬਾਈਡਨ ਅਮਰੀਕਾ ਤੋਂ ਜਰਮਨੀ ਦੇ ਰੈਮਸਟੀਨ ਸ਼ਹਿਰ ਜਾਣਗੇ ਅਤੇ ਉਥੋਂ ਫਿਰ ਭਾਰਤ ਪਹੁੰਚਣਗੇ। ਧਿਆਨ ਰਹੇ ਕਿ 9 ਅਤੇ 10 ਸਤੰਬਰ ਨੂੰ ਦਿੱਲੀ ਵਿਚ ਜੀ-20 ਸੰਮੇਲਨ ਹੋ ਰਿਹਾ ਹੈ ਅਤੇ ਬਾਈਡਨ ਇਸ ਸੰਮੇਲਨ ਵਿਚ ਹਿੱਸਾ ਲੈਣਗੇ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਅਮਰੀਕੀ ਰਾਸ਼ਟਰਪਤੀ ਦੀ ਸੁਰੱਖਿਆ ਦੇ ਲਈ ਅਮਰੀਕਾ ਦੀ ਸੀਕਰੇਟ ਸਰਵਿਸ ਦੀ ਟੀਮ ਤਿੰਨ ਦਿਨ ਪਹਿਲਾਂ ਹੀ ਭਾਰਤ ਪਹੁੰਚ ਚੁੱਕੀ ਹੈ। 2023-09-07 Parvasi Chandigarh Share Facebook Twitter Google + Stumbleupon LinkedIn Pinterest