ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਫਿਲਮ ਅਦਾਕਾਰ ਗੁੱਗੂ ਗਿੱਲ September 7, 2023 ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਫਿਲਮ ਅਦਾਕਾਰ ਗੁੱਗੂ ਗਿੱਲ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਜਾਰੀ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨਾਲ ਹੁਣ ਪੰਜਾਬੀ ਫਿਲਮ ਅਦਾਕਾਰ ਗੁੱਗੂ ਗਿੱਲ ਵੀ ਜੁੜੇ ਹਨ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ। ਗੁੱਗੂ ਗਿੱਲ ਨੇ ਕਿਹਾ ਕਿ ਹਰ ਨਸ਼ਾ ਬੁਰਾ ਹੈ, ਪਰ ਚਿੱਟੇ ਦੇ ਨਸ਼ੇ ਨੇ ਤਾਂ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ। ਗੁੱਗੂ ਗਿੱਲ ਨੇ ਕਿਹਾ ਕਿ ਅਜਿਹੇ ਨਸ਼ੇ ਤੋਂ ਬਚਣਾ ਜ਼ਰੂੁਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਰਕਾਰ ਜਾਂ ਪੁਲਿਸ ਇਕੱਲੇ ਤੌਰ ’ਤੇ ਅਜਿਹੀ ਲੜਾਈ ਨਹੀਂ ਲੜ ਸਕਦੀ। ਅਜਿਹੀ ਲੜਾਈ ਲੜਨ ਲਈ ਲੋਕਾਂ ਦੇ ਸਾਥ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਕਿ ਬੱਚਿਆਂ ਨੂੰ ਨਸ਼ੇ ਦੀ ਆਦਤ ਤੋਂ ਬਚਾਇਆ ਜਾ ਸਕੇ। ਫਿਲਮ ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿਚ ਇਲਾਜ ਮੁਫਤ ਹੈ। ਕੋਈ ਵੀ ਆਪਣਾ ਜਾਂ ਆਪਣੇ ਕਿਸੇ ਰਿਸ਼ਤੇਦਾਰ ਦਾ ਇਲਾਜ ਸਰਕਾਰੀ ਹਸਪਤਾਲ ਵਿਚੋਂ ਕਰਵਾ ਸਕਦਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਨਸ਼ਿਆਂ ਕਰਕੇ ਹੀ ਅਪਰਾਧ ਵੀ ਵਧ ਰਿਹਾ ਹੈ। ਸੋਨੂੰ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਮਿਲ-ਜੁਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਓ ਅਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਪੋਰਟ ਕਰਨ ਦੀ ਅਪੀਲ ਵੀ ਕੀਤੀ ਸੀ। 2023-09-07 Parvasi Chandigarh Share Facebook Twitter Google + Stumbleupon LinkedIn Pinterest