ਭਾਰਤ ਭਰ ’ਚ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ September 7, 2023 ਭਾਰਤ ਭਰ ’ਚ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮੁੰਬਈ ’ਚ ਦਹੀ ਹਾਂਡੀ ਇਸਰੋ ਨੂੰ ਕੀਤੀ ਗਈ ਸਮਰਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਭਰ ਵਿਚ ਅੱਜ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰਾਂ ਵਿਚ ਸ਼ਰਧਾਲੂਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਵੀ ਲੱਗੀਆਂ ਦੇਖੀਆਂ ਗਈਆਂ ਅਤੇ ਸ਼ਰਧਾਲੂ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਨ ਦੀ ਖੁਸ਼ੀ ਮਨਾ ਰਹੇ ਸਨ। ਮੁੰਬਈ ਵਿਚ ਇਸਰੋ ਨੂੰ ਸਮਰਪਿਤ ਇਕ ਦਹੀਂ-ਹਾਂਡੀ ਵੀ ਤਿਆਰ ਕੀਤੀ ਗਈ ਸੀ। ਧਿਆਨ ਰਹੇ ਕਿ ਦੇਸ਼ ਦੇ ਕਈ ਸ਼ਹਿਰਾਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਲੰਘੇ ਕੱਲ੍ਹ ਬੁੱਧਵਾਰ ਨੂੰ ਵੀ ਮਨਾਇਆ ਗਿਆ ਸੀ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਅਸ਼ਟਮੀ ਦੇ ਤਿਉਹਾਰ ਮੋਕੇ ਸੂਬਾ ਵਾਸੀਆਂ ਨੂੰ ਵਧਾਈਆਂ ਵੀ ਦਿੱਤੀਆਂ ਹਨ। 2023-09-07 Parvasi Chandigarh Share Facebook Twitter Google + Stumbleupon LinkedIn Pinterest