ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਈ ਨਿਯੁਕਤੀ
ਚੰਡੀਗੜ੍ਹ / ਬਿਓਰੋ ਨੀਊਜ਼
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਅਤੇ ਜਰਨਲ ਸਕੱਤਰ ਮਿਲ ਗਿਆ ਹੈ ਦਰਅਸਲ ਕੁਛ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਗੁਰਵਿੰਦਰ ਧਮੀਜਾ ਵਲੋਂ ਜਰਨਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਜਿਸਤੋ ਬਾਅਦ ਇਹ ਦੋਵੇ ਅਹੁਦੇ ਖਾਲੀ ਸਨ ਅਤੇ ਹੁਣ ਹਰਿਆਣਾ ਸਰਕਾਰ ਨੇ ਇਹਨਾਂ ਦੋਵੇ ਅਹੁਦਿਆਂ ਤੇ ਨਿਯੁਕਤੀ ਕੀਤੀ ਹੈ
ਇਸ ਸਬੰਧੀ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਪੱਤਰ ਵਿਚ ਲਿਖਿਆ ਗਿਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਮੇਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਭੁਪਿੰਦਰ ਸਿੰਘ ਨੂੰ ਕਮੇਟੀ ਦੇ ਪ੍ਰਧਾਨ ਅਤੇ ਐਗਜ਼ੀਕੀਉਟਿਵ ਮੈਂਬਰ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਜਾਂਦਾ ਹੈ।