Breaking News
Home / ਕੈਨੇਡਾ / Front / ਪੰਜਾਬ ਵਿਚ ਡਿਪੂ ਹੋਲਡਰਾਂ ਵਲੋਂ ਸੰਘਰਸ਼ ਦਾ ਐਲਾਨ

ਪੰਜਾਬ ਵਿਚ ਡਿਪੂ ਹੋਲਡਰਾਂ ਵਲੋਂ ਸੰਘਰਸ਼ ਦਾ ਐਲਾਨ

ਪੰਜਾਬ ਵਿਚ ਡਿਪੂ ਹੋਲਡਰਾਂ ਵਲੋਂ ਸੰਘਰਸ਼ ਦਾ ਐਲਾਨ

15 ਸਤੰਬਰ ਨੂੰ ਚੰਡੀਗੜ੍ਹ ’ਚ ਦੇਣਗੇ ਧਰਨਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਹੁਣ ਡਿਪੂ ਹੋਲਡਰਾਂ ਨੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਡਿਪੂ ਹੋਲਡਰ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਰੋਸ ਵਿਖਾਵਾ ਕਰਕੇ ਧਰਨਾ ਦੇਣਗੇ। ਪੰਜਾਬ ਵਿਚ 18,500 ਡਿਪੂ ਹੋਲਡਰ ਹਨ ਅਤੇ ਡਿਪੂ ਹੋਲਡਰਾਂ ਦਾ ਆਰੋਪ ਹੈ ਕਿ ਸਰਕਾਰ ਡਿਪੂਆਂ ਨੂੰ ਖ਼ਤਮ ਕਰ ਰਹੀ ਹੈ ਜੋ ਕਿ ਉਨ੍ਹਾਂ ਨੂੰ ਮਨਜ਼ੂਰ ਨਹੀਂ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਆਦਾਤਰ ਡਿਪੂ ਹੋਲਡਰਾਂ ਦੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ’ ਤਹਿਤ ਵੰਡੀ ਗਈ ਕਣਕ ਦੀ ਕਮਿਸ਼ਨ ਰਾਸ਼ੀ ਬਕਾਇਆ ਖੜ੍ਹੀ ਹੈ। ਡਿਪੂ ਹੋਲਡਰਾਂ ਦੀ ਮੰਗ ਹੈ ਕਿ ਦੇਸ਼ ਦੇ ਹੋਰ ਸੂਬਿਆਂ ਵਿਚ ਡਿਪੂ ਹੋਲਡਰਾਂ ਨੂੰ ਮਿਲਣ ਵਾਲੀ ਤਨਖਾਹ ਦੀ ਤਰ੍ਹਾਂ ਹੀ ਪੰਜਾਬ ਭਰ ਦੇ ਡਿਪੂ ਹੋਲਡਰਾਂ ਨੂੰ ਵੀ ਤਨਖਾਹ ਦਿੱਤੀ ਜਾਵੇ ਤਾਂ ਜੋ ਉਹ ਬਿਨਾ ਕਿਸੇ ਪ੍ਰੇਸ਼ਾਨੀ ਦੇ ਰਾਸ਼ਨ ਡਿਪੂ ਚਲਾ ਸਕਣ। ਜ਼ਿਕਰਯੋਗ ਹੈ ਕਿ ਡਿਪੂ ਹੋਲਡਰਾਂ ਵਲੋਂ ਉਕਤ ਮੁੱਦੇ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮੰਗ ਪੱਤਰ ਦੇਣ ਸਣੇ ਦਿੱਲੀ ਦੇ ਜੰਤਰ ਮੰਤਰ ਅਤੇ ਚੰਡੀਗੜ੍ਹ ਵਿਚ ਧਰਨੇ ਦਿੱਤੇ ਗਏ, ਪਰ ਫਿਲਹਾਲ ਇਸ ਮਾਮਲੇ ਵਿਚ ਡਿਪੂ ਹੋਲਵਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਮਿਲੀ ਹੈ।

Check Also

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …