Breaking News
Home / ਪੰਜਾਬ / ਪੰਜਾਬ ਦੇ ਏਐਸਆਈ ਦੀ ਨਸ਼ਾ ਵਿਰੋਧੀ ਲੋਕ ਗਾਇਕੀ

ਪੰਜਾਬ ਦੇ ਏਐਸਆਈ ਦੀ ਨਸ਼ਾ ਵਿਰੋਧੀ ਲੋਕ ਗਾਇਕੀ

ਚੰਡੀਗੜ੍ਹ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਪੁਲਿਸ ਦੇ ਇਕ ਅਸਿਸਟੈਂਟ ਸਬ ਇੰਸਪੈਕਟਰ (ਏਐਸਆਈ) ਨੇ ਲੋਕ ਗਾਇਕੀ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਹੈ। ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਗਾਇਕੀ ਨਾਲ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀ ਇਸ ਪੁਲਿਸ ਜਵਾਨ ਦੀ ਸ਼ਲਾਘਾ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਇਕ ਸਕੂਲ ਵਿਚ ਆਯੋਜਿਤ ਜਾਗਰੂਕਤਾ ਸੈਸ਼ਨ ਦੇ ਦੌਰਾਨ ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਗਾਇਕੀ ਨਾਲ ਦੱਸਿਆ ਕਿ ਕਿਸ ਤਰ੍ਰਾਂ ਨਸ਼ਾ ਜ਼ਿੰਦਗੀ ਅਤੇ ਪਰਿਵਾਰ ਨੂੰ ਬਰਬਾਦ ਕਰ ਦਿੰਦਾ ਹੈ। ਧਿਆਨ ਰਹੇ ਕਿ ਪੰਜਾਬ ਨੂੰ ਡਰੱਗ ਫ੍ਰੀ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਖ-ਵੱਖ ਤਰੀਕਿਆਂ ਦਾ ਇਸਤੇਮਾਲ ਕਰ ਰਹੀ ਹੈ ਅਤੇ ਮੀਡੀਆ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …