Breaking News
Home / ਹਫ਼ਤਾਵਾਰੀ ਫੇਰੀ / ‘ਆਪ’ ਆਗੂ ਭਗਵੰਤ ਮਾਨ ਸਰਦ ਰੁੱਤ ਸੈਸ਼ਨ ‘ਚੋਂ ਮੁਅੱਤਲ

‘ਆਪ’ ਆਗੂ ਭਗਵੰਤ ਮਾਨ ਸਰਦ ਰੁੱਤ ਸੈਸ਼ਨ ‘ਚੋਂ ਮੁਅੱਤਲ

bhagwant-mann-new-copy-copyਸੰਸਦ ਭਵਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਉਣ ਸਬੰਧੀ ਵਿਵਾਦਾਂ ‘ਚ ਘਿਰ ਗਏ ਸਨ ਭਗਵੰਤ ਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਭਵਨ ਦੀ ਵੀਡੀਓ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਬਾਕੀ ਰਹਿੰਦੇ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਜੁਲਾਈ ਮਹੀਨੇ ਸੰਸਦ ਭਵਨ ਦੀ ਵੀਡੀਓ ਬਣਾਉਣ ਕਾਰਨ ਵਿਵਾਦਾਂ ਵਿੱਚ ਘਿਰੇ 43 ਸਾਲਾ ਭਗਵੰਤ ਮਾਨ ਦਾ ਵਿਹਾਰ ਬਹੁਤ ਹੀ ਇਤਰਾਜ਼ਯੋਗ ਸੀ। ਇਸ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਦੀ ਘਾਟ ਹੈ ਅਤੇ ਉਹ ਗ਼ੈਰ-ਜ਼ਿੰਮੇਵਾਰ ਹਨ। ਨੌਂ ਮੈਂਬਰੀ ਸੰਸਦੀ ਜਾਂਚ ਕਮੇਟੀ ਦੀ ਅਗਵਾਈ ਕਰ ਰਹੇ ਭਾਜਪਾ ਮੈਂਬਰ ਕਿਰਤ ਸੋਮੱਈਆ ਨੇ ਲੋਕ ਸਭਾ ਵਿੱਚ ਵੀਰਵਾਰ ਨੂੰ ਰਿਪੋਰਟ ਪੇਸ਼ ਕੀਤੀ। ਕਮੇਟੀ ਨੇ ਹਾਲਾਂਕਿ ਇਸ ਮਾਮਲੇ ‘ਚ ਸੁਰੱਖਿਆ ਦਾ ਮਸਲਾ ਸੁਰੱਖਿਆ ਤੇ ਗ੍ਰਹਿ ਮੰਤਰਾਲੇ ‘ਤੇ ਆਧਾਰਤ ਸੰਸਦੀ ਕਮੇਟੀ ਦੇ ਵਿਚਾਰਨ ਲਈ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੀ ਸੁਰੱਖਿਆ ਦਾ ਮਾਮਲਾ ਗੰਭੀਰ ਹੈ ਤੇ ਇਸ ਦੀ ਪਹਿਲ ਦੇ ਆਧਾਰ ‘ਤੇ ਸਮੀਖਿਆ ਹੋਣੀ ਚਾਹੀਦੀ ਹੈ।
ਕਮੇਟੀ ਨੇ ਕਿਹਾ ਕਿ ਮੈਂਬਰਾਂ ਨੇ ਲੰਮੀ ਵਿਚਾਰ ਚਰਚਾ ਮਗਰੋਂ ਲੋਕ ਸਭਾ ਮੈਂਬਰ ਭਗਵੰਤ ਮਾਨ 16ਵੀਂ ਲੋਕ ਸਭਾ ਦੇ ਦਸਵੇਂ ਇਜਲਾਸ ਦੇ ਬਾਕੀ ਰਹਿੰਦੇ ਸੈਸ਼ਨ ਲਈ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਹੈ। ਲੋਕ ਸਭਾ ਦਾ ਸਰਦ ਸੁੱਤ ਸੈਸ਼ਨ 16 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …