Breaking News
Home / ਹਫ਼ਤਾਵਾਰੀ ਫੇਰੀ / ਆਸਟਰੇਲੀਅਨ ਸੰਸਦ ਮੈਂਬਰ ਬ੍ਰੈਡ ਬੈਟਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਆਸਟਰੇਲੀਅਨ ਸੰਸਦ ਮੈਂਬਰ ਬ੍ਰੈਡ ਬੈਟਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਆਸਟਰੇਲੀਆ ਦੇ ਵਿਕਟੋਰੀਆ ਤੋਂ ਸੰਸਦ ਮੈਂਬਰ ਬ੍ਰੈਡ ਬੈਟਿਨ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਆਸਟਰੇਲੀਅਨ ਸੰਸਦ ਮੈਂਬਰ ਬ੍ਰੈਡ ਬੈਟਿਨ ਨੇ ਦੱਸਿਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ।
ਉਨ੍ਹਾਂ ਆਖਿਆ ਕਿ ਭਾਰਤ ਤੋਂ ਇਲਾਵਾ ਆਸਟਰੇਲੀਆ ਵਿਚ ਵੀ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸ਼ਰਧਾ ਰੱਖਦੇ ਹਨ ਅਤੇ ਉਨ੍ਹਾਂ ਕਿਹਾ ਕਿ ਦੁਬਾਰਾ ਫਿਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਚਾਹੁੰਦੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸੰਸਦ ਮੈਂਬਰ ਬ੍ਰੈਡ ਬੈਟਿਨ ਨੇ ਪੰਜਾਬੀਆਂ ਦੇ ਸਨਮਾਨ ਵਿਚ ਕੁੱਝ ਅਜਿਹੀਆਂ ਗੱਲਾਂ ਆਖੀਆਂ ਜਿਸ ਨਾਲ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋ ਗਿਆ। ਉਨ੍ਹਾਂ ਕਿਹਾ ਕਿ ਆਸਟਰੇਲੀਆ ‘ਚ ਜਦੋਂ ਵੀ ਕਦੇ ਕੁਦਰਤੀ ਆਫ਼ਤ ਜਾਂ ਕੋਈ ਹੋਰ ਮੁਸ਼ਕਿਲ ਆਈ ਤਾਂ ਸਿੱਖ ਭਾਈਚਾਰਾ ਮਦਦ ਦੇ ਲਈ ਹਮੇਸ਼ਾ ਸਭ ਤੋਂ ਅੱਗੇ ਰਹਿੰਦਾ ਹੈ।
ਸੰਸਦ ਮੈਂਬਰ ਬ੍ਰੈਡ ਬੈਟਿਨ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੇ ਆਸਟਰੇਲੀਆਂ ‘ਚ ਆਪਣੀ ਪਹਿਚਾਣ ਖੁਦ ਬਣਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਆਸਟਰੇਲੀਆ ਦਰਮਿਆਨ ਵਧੀਆ ਸਬੰਧ ਹਨ ਅਤੇ ਆਸਟਰੇਲੀਆ ਸਿੱਖਿਆ ਤੋਂ ਇਲਾਵਾ ਇੰਡਸਟਰੀ, ਫੂਡ ਅਤੇ ਐਗਰੀਕਲਚਰ ਆਦਿ ਖੇਤਰਾਂ ਵਿਚ ਵੀ ਭਾਰਤ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦਾ ਹੈ।

Check Also

ਕੈਨੇਡਾ ‘ਚ ਵਿਦੇਸ਼ੀ ਕਾਮਿਆਂ ‘ਤੇ ਨਿਰਭਰਤਾ ਘਟਾਉਣਾ ਜ਼ਰੂਰੀ : ਟਰੂਡੋ

ਵਰਕ ਪਰਮਿਟ ਸਿਸਟਮ ‘ਚ ਤਬਦੀਲੀਆਂ ਕਰਨ ਦਾ ਕੀਤਾ ਐਲਾਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ …