Breaking News
Home / ਹਫ਼ਤਾਵਾਰੀ ਫੇਰੀ / ਚੋਰ-ਸਿਪਾਹੀ ਮਿਲ ਕੇ ਚੋਣਾਂ ਲੜਨਗੇ : ਜਾਖੜ

ਚੋਰ-ਸਿਪਾਹੀ ਮਿਲ ਕੇ ਚੋਣਾਂ ਲੜਨਗੇ : ਜਾਖੜ

ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੀ ਚਰਚਾ ਚੱਲ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਦੇ ਸੁਨੀਲ ਜਾਖੜ ਵੀ ਇਨ੍ਹਾਂ ਦੋਵੇਂ ਪਾਰਟੀਆਂ ਦਾ ਗਠਜੋੜ ਹੋਣ ਦੀ ਗੱਲ ਕਹਿ ਚੁੱਕੇ ਹਨ।
ਜਾਖੜ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਮਿਲ ਕੇ ਚੋਣ ਲੜਨਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰਕੇ ਆਪਣੇ ਵਾਅਦੇ ਨਾਲ ਸਮਝੌਤਾ ਕਰ ਲਿਆ ਹੈ। ਜਾਖੜ ਨੇ ਕਿਹਾ ਕਿ ਜਿਨ੍ਹਾਂ ਕਾਂਗਰਸੀ ਆਗੂਆਂ ‘ਤੇ ਭ੍ਰਿਸ਼ਟਾਚਾਰ ਦੇ ਵੱਡੇ ਆਰੋਪ ਹਨ, ਜਿਨ੍ਹਾਂ ਦੇ ਖਿਲਾਫ ਵਿਜੀਲੈਂਸ ਜਾਂਚ ਚੱਲ ਰਹੀ ਹੈ ਅਤੇ ਜਿਨ੍ਹਾਂ ਕਾਂਗਰਸੀਆਂ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਕਰਕੇ ਜੇਲ੍ਹ ਵੀ ਜਾਣਾ ਪਿਆ, ਹੁਣ ਉਹ ਸਾਰੇ ਪੰਜਾਬ ਸਰਕਾਰ ਨਾਲ ਮਿਲ ਕੇ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨਾਲ ਸਮਝੌਤਾ ਕਰ ਚੁੱਕੀ ਹੈ।

 

Check Also

ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …