ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਨਾਲ ਹੋ ਰਹੇ ਚੋਣ ਗਠਜੋੜ ਦੇ ਹੱਕ ਵਿਚ ਨਿੱਤਰੇ ਹਨ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਵੱਡੀਆਂ-ਵੱਡੀਆਂ ਸੰਸਥਾਵਾਂ ਦੀ ਆਜ਼ਾਦੀ ਦੀ ਰੱਖਿਆ ਦੇ ਲਈ ਪਾਰਟੀ ਹਾਈਕਮਾਨ ਦਾ ਫੈਸਲਾ ਸਲਾਹੁਣਯੋਗ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਚੋਣਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਲੜੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਰੱਖਿਆ ਦੇ ਲਈ ਅਤੇ ਆਪਣੇ ਨਿੱਜੀ ਹਿੱਤਾਂ ਲਈ ਰਾਜਨੀਤੀ ਕਰਨ ਵਾਲਿਆਂ ਨੂੰ ਚੋਣਾਂ ਵਿਚ ਹਰਾਉਣ ਲਈ ਅਜਿਹਾ ਕਰਨਾ ਜ਼ਰੂਰੀ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …