Breaking News
Home / ਭਾਰਤ / ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ

‘ਇੰਡੀਆ’ ਗਠਜੋੜ ਨੂੰ ਵੀ ਦੱਸਿਆ ਲੁਟੇਰਿਆਂ ਦਾ ਗਿਰੋਹ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦਾ ਕੌਮੀ ਸਕੱਤਰ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣ ਲੜੇਗੀ ਅਤੇ ਉਨ੍ਹਾਂ ਅਕਾਲੀ ਦਲ ਨਾਲ ਚੋਣ ਗਠਜੋੜ ਤੋਂ ਵੀ ਇਨਕਾਰ ਕਰ ਦਿੱਤਾ। ਮਨਜਿੰਦਰ ਸਿੰਘ ਸਿਰਸਾ ਨੇ ਇਸ ਦੌਰਾਨ ‘ਇੰਡੀਆ’ ਨਾਮ ਦੇ ਗਠਜੋੜ ਨੂੰ ਵੀ ਲੁਟੇਰਿਆਂ ਦਾ ਗਿਰੋਹ ਦੱਸਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਭਾਜਪਾ ਹਾਈਕਮਾਨ ਦੇ ਆਦੇਸ਼ਾਂ ਅਨੁਸਾਰ ਸਾਫ ਕਹਿ ਰਹੇ ਹਨ ਕਿ ਭਾਜਪਾ ਪੰਜਾਬ ਵਿਚ ਸਾਰੀਆਂ 13 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ ਅਤੇ ਅਕਾਲੀ ਦਲ ਗਠਜੋੜ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਤਰੱਕੀ ਲਈ ਭਾਜਪਾ ਤੋਂ ਬਿਹਤਰ ਕੋਈ ਹੋਰ ਬਦਲ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸੱਤਾ ਹਾਸਲ ਕਰਨ ਲਈ ਕੁਝ ਵੀ ਕਰਨ ਲਈ ਤਿਆਰ ਹੋ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਤਾਂ ਸਿਰਫ ਇਕ ਡਰਾਈਵਰ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਿਸ ਕਾਂਗਰਸ ਪਾਰਟੀ ਦੀ ਆਲੋਚਨਾ ਕਰਦੇ ਸਨ, ਹੁਣ ਉਸ ਪਾਰਟੀ ਨਾਲ ਹੀ ਸਾਂਝ ਪਾ ਰਹੇ ਹਨ।

 

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …