Breaking News
Home / ਭਾਰਤ / ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦਾ ਵਿਆਹ ਇਸ ਮਹੀਨੇ ਉਦੈਪੁਰ ‘ਚ

ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦਾ ਵਿਆਹ ਇਸ ਮਹੀਨੇ ਉਦੈਪੁਰ ‘ਚ

ਜੈਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਫਿਲਮ ਅਦਾਕਾਰਾ ਪਰਿਨੀਤੀ ਚੋਪੜਾ ਇਸ ਮਹੀਨੇ ਰਾਜਸਥਾਨ ਦੇ ਝੀਲਾਂ ਦੇ ਸ਼ਹਿਰ ਉਦੈਪੁਰ ‘ਚ ਵਿਆਹ ਕਰਾਉਣਗੇ। ਵਿਆਹ ਦੀਆਂ ਰਸਮਾਂ 23-24 ਸਤੰਬਰ ਨੂੰ ਹੋਟਲ ਲੀਲਾ ਪੈਲੇਸ ਅਤੇ ਉਦੈਵਿਲਾਸ ਵਿਖੇ ਹੋਣਗੀਆਂ। ਇਸ ਦੌਰਾਨ ਰਾਜਨੀਤੀ ਅਤੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਉਦੈਪੁਰ ਆਉਣਗੀਆਂ। ਸੂਤਰਾਂ ਦੀ ਮੰਨੀਏ ਤਾਂ ਮਹਿੰਦੀ, ਹਲਦੀ ਅਤੇ ਸੰਗੀਤ ਸਮਾਗਮ 23 ਸਤੰਬਰ ਤੋਂ ਸ਼ੁਰੂ ਹੋਣਗੇ। ਇਹ ਵੀ ਚਰਚਾ ਹੈ ਕਿ ਵਿਆਹ ਤੋਂ ਬਾਅਦ ਗੁਰੂਗ੍ਰਾਮ ਵਿਚ ਰਿਸੈਪਸ਼ਨ ਕੀਤੀ ਜਾਵੇਗੀ।

 

Check Also

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …