Breaking News
Home / ਦੁਨੀਆ / ਜੀ-20: ਭਾਰਤ ਨਹੀਂ ਆਉਣਗੇ ਚੀਨੀ ਰਾਸ਼ਟਰਪਤੀ

ਜੀ-20: ਭਾਰਤ ਨਹੀਂ ਆਉਣਗੇ ਚੀਨੀ ਰਾਸ਼ਟਰਪਤੀ

ਪ੍ਰਧਾਨ ਮੰਤਰੀ ਲੀ ਕਿਆਂਗ ਕਰਨਗੇ ਚੀਨੀ ਵਫ਼ਦ ਦੀ ਅਗਵਾਈ
ਪੇਈਚਿੰਗ/ਬਿਊਰੋ ਨਿਊਜ਼ : ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਵੀਂ ਦਿੱਲੀ ‘ਚ ਇਸ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਮੁਲਕ ਦੇ ਵਫਦ ਦੀ ਅਗਵਾਈ ਪ੍ਰਧਾਨ ਮੰਤਰੀ ਲੀ ਕਿਆਂਗ ਕਰਨਗੇ। ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮਾਓ ਨਿੰਗ ਨੇ ਇਕ ਸੰਖੇਪ ਬਿਆਨ ‘ਚ ਕਿਹਾ, ”ਭਾਰਤ ਸਰਕਾਰ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਲੀ ਕਿਆਂਗ ਨਵੀਂ ਦਿੱਲੀ ‘ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ‘ਚ ਹਾਜ਼ਰੀ ਭਰਨਗੇ।” ਮਾਓ ਨੇ ਵੱਕਾਰੀ ਸੰਮੇਲਨ ‘ਚ ਰਾਸ਼ਟਰਪਤੀ ਦੀ ਗ਼ੈਰਹਾਜ਼ਰੀ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਉਨ੍ਹਾਂ ਇਥੇ ਮੰਤਰਾਲੇ ਦੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਚੀਨ ਆਰਥਿਕਤਾ ਤੇ ਵਿਕਾਸ ‘ਚ ਚੁਣੌਤੀਆਂ ਨਾਲ ਨਜਿੱਠਣ, ਬਾਹਰੀ ਦੁਨੀਆ ਨੂੰ ਵਿਸ਼ਵਾਸ ਦਿਵਾਉਣ ਅਤੇ ਸਾਂਝੀ ਖੁਸ਼ਹਾਲੀ ਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਜੀ-20 ਸੰਮੇਲਨ ਵਿੱਚ ਮੁਲਕਾਂ ਦੇ ਸਹਿਮਤੀ ਤੱਕ ਪਹੁੰਚਣ ਦੀ ਉਮੀਦ ਕਰਦਾ ਹੈ। ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਹਫ਼ਤੇ ਜਕਾਰਤਾ ਵਿੱਚ ਹੋਣ ਵਾਲੇ ਆਸੀਆਨ (ਦੱਖਣ-ਪੂਰਬੀ ਏਸ਼ੀਆਈ ਮੁਲਕਾਂ ਦੀ ਐਸੋਸੀਏਸ਼ਨ) ਅਤੇ ਪੂਰਬੀ ਏਸ਼ੀਆ ਸੰਮੇਲਨਾਂ ‘ਚ ਵੀ ਸ਼ਮੂਲੀਅਤ ਨਹੀਂ ਕਰਨਗੇ।

 

Check Also

ਪਾਕਿਸਤਾਨ ਦੇ ਸ਼ਹਿਰ ਲਾਹੌਰ ਅਤੇ ਮੁਲਤਾਨ ’ਚ ਲੱਗਿਆ ਲਾਕਡਾਊਨ

ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ …