ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਭਾਰਤ ਦਾ 77ਵਾਂ ਆਜ਼ਾਦੀ ਦਿਵਸ 27 ਅਗਸਤ 2023 ਨੂੰ ਬਲੂ ਓਕ ਪਾਰਕ ਵਿਚ ਸ਼ਾਮੀਂ 4 ਵਜੇ ਬੜੀ ਧੂਮ ਧਾਮ ਨਾਲ ਮਨਾਇਆ। ਪ੍ਰੋਗਰਾਮ ਸ਼ੁਰੂ ਕਰਦਿਆਂ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ। ਫਿਰ ਸਾਰਿਆਂ ਨੇ ਖੜ੍ਹੇ ਹੋ ਕੇ ਰਾਸ਼ਟਰੀ ਗੀਤ ਦਾ ਗਾਇਨ ਕਰਦੇ ਹੋਏ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਮੋਹਨ ਲਾਲ ਵਰਮਾ, ਗੁਰਦੇਵ ਸਿੰਘ ਰੱਖੜਾ, ਹਰਜਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਨੇ ਆਪਣੀਆਂ ਕਵਿਤਾਵਾਂ ਸੁਣਾ ਕੇ ਸਭ ਨੂੰ ਨਿਹਾਲ ਕੀਤਾ। ਗੁਰਬਚਨ ਸਿੰਘ ਨੇ ਸ਼ਬਦ ਗਾਇਨ ਕੀਤਾ। ਜਗੀਰ ਸਿੰਘ ਸੈਂਹਬੀ ਪ੍ਰਧਾਨ ਅਤੇ ਅਮਰੀਕ ਸਿੰਘ ਕੁਮਰੀਆ ਸੈਕਟਰੀ ਐਸੋਸੀਏਸ਼ਨ ਸੀਨੀਅਰ ਕਲੱਬ ਬਰੈਂਪਟਨ ਨੇ ਸਾਰਿਆਂ ਨੂੰ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ। ਐਚ.ਐਸ. ਪੰਨੂ, ਬਲਦੇਵ ਸਿੰਘ ਸਹੋਤਾ ਅਤੇ ਮਾਂਗਟ ਪ੍ਰਧਾਨ ਨੇ ਆਜ਼ਾਦੀ ਦੀ ਵਧਾਈ ਦਿੱਤੀ। ਅਖੀਰ ਵਿਚ ਸੋਹਣ ਸਿੰਘ ਤੂਰ ਚੇਅਰਮੈਨ ਅਤੇ ਗੁਰਮੇਲ ਸਿੰਘ ਚੀਮਾ ਪ੍ਰਧਾਨ ਨੇ ਸਾਰੇ ਆਏ ਵੀਰਾਂ ਨੂੰ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਗਮ ਵਿਚ ਆਉਣ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ‘ਤੇ ਸਾਰਿਆਂ ਨੇ ਚਾਹ ਮਿਠਾਈ ਅਤੇ ਪਕੌੜਿਆਂ ਦਾ ਅਨੰਦ ਮਾਣਿਆ। ਚਾਹ ਦਾ ਲੰਗਰ ਬੀਬੀ ਅਰਸ਼ਦੀਪ ਕੌਰ ਚੀਮਾ ਵਲੋਂ ਲਾਇਆ ਗਿਆ।