16.5 C
Toronto
Sunday, July 19, 2026
spot_img
Homeਪੰਜਾਬਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ

ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ

ਗੁੱਗੂ ਗਿੱਲ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਜਾਰੀ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨਾਲ ਹੁਣ ਪੰਜਾਬੀ ਫਿਲਮ ਅਦਾਕਾਰ ਗੁੱਗੂ ਗਿੱਲ ਵੀ ਜੁੜੇ ਹਨ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ। ਗੁੱਗੂ ਗਿੱਲ ਨੇ ਕਿਹਾ ਕਿ ਹਰ ਨਸ਼ਾ ਬੁਰਾ ਹੈ, ਪਰ ਚਿੱਟੇ ਦੇ ਨਸ਼ੇ ਨੇ ਤਾਂ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ। ਗੁੱਗੂ ਗਿੱਲ ਨੇ ਕਿਹਾ ਕਿ ਅਜਿਹੇ ਨਸ਼ੇ ਤੋਂ ਬਚਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਰਕਾਰ ਜਾਂ ਪੁਲਿਸ ਇਕੱਲੇ ਤੌਰ ‘ਤੇ ਅਜਿਹੀ ਲੜਾਈ ਨਹੀਂ ਲੜ ਸਕਦੀ। ਅਜਿਹੀ ਲੜਾਈ ਲੜਨ ਲਈ ਲੋਕਾਂ ਦੇ ਸਾਥ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਕਿ ਬੱਚਿਆਂ ਨੂੰ ਨਸ਼ੇ ਦੀ ਆਦਤ ਤੋਂ ਬਚਾਇਆ ਜਾ ਸਕੇ। ਫਿਲਮ ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿਚ ਇਲਾਜ ਮੁਫਤ ਹੈ। ਕੋਈ ਵੀ ਆਪਣਾ ਜਾਂ ਆਪਣੇ ਕਿਸੇ ਰਿਸ਼ਤੇਦਾਰ ਦਾ ਇਲਾਜ ਸਰਕਾਰੀ ਹਸਪਤਾਲ ਵਿਚੋਂ ਕਰਵਾ ਸਕਦਾ ਹੈ।

RELATED ARTICLES
POPULAR POSTS