ਚੰਡੀਗੜ੍ਹ : ਮੋਗਾ ਵਿਚ ਜਨਮੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪੰਜਾਬ ਵਿਚ ਵਧਦੇ ਨਸ਼ਿਆਂ ਨੂੰ ਲੈ ਕੇ ਚਿੰਤਤ ਹਨ। ਇਸਦੇ ਚੱਲਦਿਆਂ ਸੋਨੂੰ ਸੂਦ ਨੇ ਇਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਡਰੱਗ ਫ੍ਰੀ ਮੁਹਿੰਮ ਨੂੰ ਸਪੋਰਟ ਕਰਨ ਲਈ ਕਿਹਾ ਹੈ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਨੂ ਸੂਦ ਦਾ ਧੰਨਵਾਦ ਵੀ ਕੀਤਾ ਹੈ। ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਗੱਭਰੂ-ਜਵਾਨਾਂ ਦੇ ਲਈ ਜਾਣੀ ਜਾਂਦੀ ਹੈ। ਪਰ ਹੁਣ ਕਾਫੀ ਲੰਬੇ ਸਮੇਂ ਤੋਂ ਲੋਕ ਕਹਿੰਦੇ ਹਨ ਕਿ ਪੰਜਾਬ ਵਿਚ ਨਸ਼ਾ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਨਾਲ ਪੰਜਾਬ ਵਿਚ ਅਪਰਾਧ ਵੀ ਵਧਦਾ ਹੈ। ਇਸਦੇ ਚੱਲਦਿਆਂ ਸੋਨੂੰ ਸੂਦ ਨੇ ਪੰਜਾਬ ਨੂੰ ਡਰੱਗ ਫ੍ਰੀ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਨੂੰ ਸਪੋਰਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਇਸ ਮੁਹਿੰਮ ਦੀ ਸਪੋਰਟ ਕਰਾਂਗੇ।
Check Also
ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ …