-1.9 C
Toronto
Thursday, December 4, 2025
spot_img
Homeਪੰਜਾਬਪੰਜਾਬ ਸਰਕਾਰ ਨੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵੀ...

ਪੰਜਾਬ ਸਰਕਾਰ ਨੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵੀ ਲਿਆ ਯੂ-ਟਰਨ

ਹਾਈਕੋਰਟ ‘ਚ ਚੁਣੌਤੀ ਤੋਂ ਬਾਅਦ ਨੋਟੀਫਿਕੇਸ਼ਨ ਲਿਆ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਵੀ ਵਾਪਸ ਲੈ ਲਿਆ ਹੈ। ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੁਣਵਾਈ ਤੋਂ ਇਕ ਪਹਿਲਾਂ ਐਡਵੋਕੇਟ ਜਨਰਲ ਦਾ ਕਾਨੂੰਨੀ ਮਸ਼ਵਰਾ ਲੈਣ ਮਗਰੋਂ 10 ਅਗਸਤ ਦੇ ਉਸ ਫ਼ੈਸਲੇ ਨੂੰ ਵੀ ਵਾਪਸ ਲੈ ਲਿਆ ਹੈ ਜਿਸ ਤਹਿਤ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 25 ਨਵੰਬਰ ਤੱਕ ਕਰਵਾਈਆਂ ਜਾਣੀਆਂ ਸਨ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਪੰਜਾਬ ਸਰਕਾਰ ਵੱਲੋਂ ਲਏ ਫ਼ੈਸਲੇ ਮੁਤਾਬਕ 31 ਦਸੰਬਰ ਤੱਕ ਹੀ ਹੋਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 10 ਅਗਸਤ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਚਾਇਤਾਂ ਭੰਗ ਕਰ ਕੇ ਪ੍ਰਬੰਧਕ ਲਗਾਉਣ ਦਾ ਐਲਾਨ ਕੀਤਾ ਸੀ। ਇਸੇ ਤਰ੍ਹਾਂ ਗ੍ਰਾਮ ਪੰਚਾਇਤ ਚੋਣਾਂ 31 ਦਸੰਬਰ ਤੱਕ ਅਤੇ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 25 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪੰਚਾਇਤਾਂ ਭੰਗ ਕਰਨ ਅਤੇ ਉਨ੍ਹਾਂ ਦੇ ਪ੍ਰਬੰਧਕ ਲਗਾਉਣ ਦਾ ਨੋਟੀਫ਼ਿਕੇਸ਼ਨ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜਾਰੀ ਨੋਟੀਫ਼ਿਕੇਸ਼ਨ ਵੀ ਵਾਪਸ ਲੈ ਲਿਆ ਹੈ।

 

RELATED ARTICLES
POPULAR POSTS