Breaking News
Home / ਪੰਜਾਬ / ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਕਿਹਾ : ਫਸਲਾਂ ਦੀ ਰਾਖੀ ਦੇ ਨਾਲ-ਨਾਲ ਨਸਲਾਂ ਦੀ ਰਾਖੀ ਕਰਨਾ ਵੀ ਜ਼ਰੂਰੀ
ਮਾਨਸਾ/ਬਿਊਰੋ ਨਿਊਜ਼ :ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਸ਼ਿਆਂ ਖਿਲਾਫ ਜ਼ੋਰਦਾਰ ਸ਼ੁਰੂਆਤੀ ਮੁਹਿੰਮ ਆਰੰਭ ਕਰਦਿਆਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਵਿਰੁੱਧ ਸੂਬੇ ਭਰ ਵਿਚ ਨਸ਼ਿਆਂ ਲਈ ਕਾਰਪੋਰੇਟ ਉਤਪਾਦਕ ਕੰਪਨੀਆਂ, ਨਸ਼ਾ ਤਸਕਰ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਿਆਸੀ ਆਗੂ ਜ਼ਿੰਮੇਵਾਰ ਹਨ। ਧਰਨਿਆਂ ਵਿੱਚ ਵੱਡੀ ਗਿਣਤੀ ਵਿਚ ਲੋਕ ਪੁੱਜੇ ਹਨ, ਜਿਨ੍ਹਾਂ ਵਿੱਚ ਔਰਤਾਂ, ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਹਕੂਮਤਾਂ ਪ੍ਰਤੀ ਰੋਸ ਹੈ।
ਜਥੇਬੰਦਕ ਵਰਕਰਾਂ ਦਾ ਕਹਿਣਾ ਹੈ ਸਰਕਾਰਾਂ ਤੋਂ ਫ਼ਸਲਾਂ ਦੀ ਰਾਖੀ ਦੇ ਨਾਲ ਨਾਲ ਨਸਲਾਂ ਦੀ ਰਾਖੀ ਕਰਨਾ ਵੀ ਬੇਹੱਦ ਜ਼ਰੂਰੀ ਹੋ ਗਿਆ ਹੈ। ਧਰਨਾਕਾਰੀਆਂ ਵਲੋਂ ਦੋਸ਼ ਲਗਾਏ ਹਨ ਕਿ ਨਸ਼ਿਆਂ ਲਈ ਜ਼ਿੰਮੇਵਾਰ ਤਾਕਤਾਂ ਨੂੰ ਸਖ਼ਤ ਕਾਨੂੰਨੀ ਸਜ਼ਾਵਾਂ ਦਿਵਾਉਣਾ ਜ਼ਰੂਰੀ ਹੋ ਗਿਆ ਹੈ, ਜਦੋਂ ਕਿ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਤੇ ਆਮ ਲੋਕਾਂ ਵਿਚ ਜਾਗ੍ਰਿਤੀ ਪੈਦਾ ਕਰਕੇ ਇਸ ਤੋਂ ਖਹਿੜਾ ਛੁਡਾਉਣ, ਗਾਰੰਟੀਸ਼ੁਦਾ ਮੁਫ਼ਤ ਇਲਾਜ ਸਮੇਤ ਪੱਕੇ ਰੁਜ਼ਗਾਰ ਲਈ ਸਰਕਾਰਾਂ ਉੱਤੇ ਦਬਾਅ ਬਣਾਉਣ ਲਈ ਲਗਾਤਾਰ ਜਥੇਬੰਦਕ ਸੰਘਰਸ਼ ਜਾਰੀ ਰਹਿਣਗੇ।
ਮਾਨਸਾ ਵਿਖੇ ਦਿੱਤੇ ਜ਼ਿਲ੍ਹੇ ਪੱਧਰੀ ਧਰਨੇ ਨੂੰ ਸੰਬੋਧਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਘਰ ਘਰ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਕੋਹੜ ਲਈ ਜ਼ਿੰਮੇਵਾਰ ਤਾਕਤਾਂ ਵਿਰੁੱਧ ਹੁਣ ਜ਼ੋਰਦਾਰ ਮੁਹਿੰਮ ਆਰੰਭ ਕੀਤੀ ਗਈ ਹੈ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …