1.3 C
Toronto
Monday, February 16, 2026
spot_img
Homeਪੰਜਾਬਬਾਦਲ ਦਲ ਨਾਲ ਕਦੇ ਸਮਝੌਤਾ ਨਹੀਂ ਹੋ ਸਕਦਾ : ਪਰਮਿੰਦਰ ਢੀਂਡਸਾ

ਬਾਦਲ ਦਲ ਨਾਲ ਕਦੇ ਸਮਝੌਤਾ ਨਹੀਂ ਹੋ ਸਕਦਾ : ਪਰਮਿੰਦਰ ਢੀਂਡਸਾ

ਢੀਂਡਸਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਤਾਨਾਸ਼ਾਹ
ਲਹਿਰਾਗਾਗਾ/ਬਿਊਰੋ ਨਿਊਜ਼ : ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲਹਿਰਾਗਾਗਾ ਸੁਖਬੀਰ ਸਿੰਘ ਬਾਦਲ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਹਾ ਕਿ ਉਹ ਪਾਰਟੀ ਤੇ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਹਿੱਤਾਂ ਲਈ ਵਰਤਣ ਵਾਲਾ ਆਗੂ ਹੈ, ਜਿਸ ਕਰਕੇ ਉਨ੍ਹਾਂ ਦਾ ਬਾਦਲ ਦਲ ਨਾਲ ਸਮਝੌਤਾ ਨਹੀਂ ਹੋ ਸਕਦਾ।
ਢੀਂਡਸਾ ਅਨੁਸਾਰ ਜਦੋਂ ਤੱਕ ਸੁਖਬੀਰ ਪਾਰਟੀ ਦੀ ਪ੍ਰਧਾਨਗੀ ਨਹੀਂ ਛੱਡਦੇ, ਉਦੋਂ ਤੱਕ ਅਕਾਲੀ ਦਲ ਕਾਮਯਾਬ ਨਹੀਂ ਹੋ ਸਕਦਾ।
ਢੀਂਡਸਾ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਕਦੇ ਵੀ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ। ਉਨ੍ਹਾਂ ਅਕਾਲੀ ਦਲ ਸੰਯੁਕਤ ਅਤੇ ਭਾਜਪਾ ਨੂੰ ਨੰਹੁ-ਮਾਸ ਦਾ ਰਿਸ਼ਤਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕੰਮ ਘੱਟ ਅਤੇ ਰੌਲਾ ਜ਼ਿਆਦਾ ਪਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਸਬੰਧਤ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਚਾਹੀਦੀ ਹੈ।
‘ਕਾਂਗਰਸ ਤੇ ‘ਆਪ’ ਨੂੰ ਪੰਜਾਬ ‘ਚੋਂ ਕੱਢਣਾ ਜ਼ਰੂਰੀ’
ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੱਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਰਹੇਗੀ, ਉਦੋਂ ਤੱਕ ਪੰਜਾਬ ਅੱਗੇ ਨਹੀਂ ਵਧ ਸਕਦਾ। ਦੋਵਾਂ ਪਾਰਟੀਆਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ‘ਤੇ ਲਿਆ ਦਿੱਤਾ ਹੈ। ਜਿਹੜੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਉਨ੍ਹਾਂ ਮੁੱਦਿਆਂ ‘ਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ।

 

RELATED ARTICLES
POPULAR POSTS