ਪੰਜਾਬ ਸਰਕਾਰ ਨੇ ’ਪੰਜਾਬੀ ਨੌਜਵਾਨਾਂ ਨਾਲ ਕੀਤਾ ਧੋਖਾ ; ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਲਗਾਏ ਆਰੋਪ September 8, 2023 ਪੰਜਾਬ ਸਰਕਾਰ ਨੇ ’ਪੰਜਾਬੀ ਨੌਜਵਾਨਾਂ ਨਾਲ ਕੀਤਾ ਧੋਖਾ ; ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਲਗਾਏ ਆਰੋਪ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ ਨੂੰ ਫੇਲ੍ਹ ਸਰਕਾਰ ਦੱਸਿਆ ਮਾਨਸਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਪੰਜਾਬੀ ਨੌਜਵਾਨਾਂ ਨਾਲ ਧੋਖਾ ਕਰਨ ਦੇ ਆਰੋਪ ਲਗਾਏ ਹਨ। ਧਿਆਨ ਰਹੇ ਕਿ ਮਾਨਸਾ ਦੇ ਐਸਐਸਪੀ ਦਫਤਰ ਵੱਲੋਂ ਜਾਰੀ ਇਕ ਪੱਤਰ ਮੁਤਾਬਕ ਪੰਜਾਬ ਪੁਲਿਸ ਵਿਚ 7 ਸਬ ਇੰਸਪੈਕਟਰ ਭਰਤੀ ਕੀਤੇ ਗਏ ਹਨ, ਜਿਹਨਾਂ ਨੂੰ 9 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀਏਪੀ ਗਰਾਉਂਡ ਜਲੰਧਰ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸੂਚੀ ਵਿਚ ਜਿਹੜੇ 7 ਉਮੀਦਵਾਰਾਂ ਦੇ ਨਾਂ ਦੱਸੇ ਗਏ ਹਨ, ਉਹਨਾਂ ਵਿਚ ਸਿਰਫ ਇਕ ਉਮੀਦਵਾਰ ਪੰਜਾਬ ਦੇ ਬਠਿੰਡਾ ਨਾਲ ਸਬੰਧਤ ਹੈ, ਜਦੋਂ ਕਿ ਬਾਕੀ ਦੇ 6 ਉਮੀਦਵਾਰ ਹਰਿਆਣਾ ਨਾਲ ਸਬੰਧਤ ਹਨ। ਜਿਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਤੌਰ ’ਤੇ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀਐਮ ਜੇਕਰ ਖੁਦ ਪੰਜਾਬੀ ਨੌਜਵਾਨਾਂ ਦੀ ਭਰਤੀ ਹੀ ਨਹੀਂ ਕਰ ਸਕਦੇ ਤਾਂ ਉਹ ਵਿਦੇਸ਼ਾਂ ਨੂੰ ਜਾ ਰਹੇ ਨੌਜਵਾਨਾਂ ਨੂੰ ਕਿਸ ਤਰ੍ਹਾਂ ਰੋਕਣਗੇ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿਚ 6 ਹਰਿਆਣਾ ਸੂਬਾ ਨਾਲ ਸਬੰਧਤ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਲੱਖਾਂ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਨੌਜਵਾਨਾਂ ਨਾਲ ਭੇਦਭਾਵ ਕਰ ਰਹੀ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਵਾਬ ਮੰਗਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ। ਖਹਿਰਾ ਨੇ ਭਗਵੰਤ ਮਾਨ ਸਰਕਾਰ ਨੂੰ ਫੇਲ੍ਹ ਸਰਕਾਰ ਦੱਸਿਆ। 2023-09-08 Parvasi Chandigarh Share Facebook Twitter Google + Stumbleupon LinkedIn Pinterest