Breaking News
Home / ਕੈਨੇਡਾ / Front / 9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ

9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ

9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ

ਸੰਮੇਲਨ ’ਚ ਸ਼ਾਮਲ ਹੋਣ ਲਈ ਕਈ ਵਿਦੇਸ਼ੀ ਮਹਿਮਾਨ ਦਿੱਲੀ ਪਹੁੰਚੇ

ਨਵੀਂ ਦਿੱਲੀ/ਬਿਊਰੋ ਨਿਊਜ਼

ਨਵੀਂ ਦਿੱਲੀ ਵਿਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਕਈ ਵਿਦੇਸ਼ੀ ਮਹਿਮਾਨ ਦਿੱਲੀ ਪਹੁੰਚ ਵੀ ਚੁੱਕੇ ਹਨ। ਇਸ ਸੰਮੇਲਨ ਵਿਚ 19 ਦੇਸ਼ ਅਤੇ ਯੂਰੋਪੀਅਨ ਯੂਨੀਅਨ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ 9 ਹੋਰ ਦੇਸ਼ਾਂ ਨੂੰ ਸੰਮੇਲਨ ਵਿਚ ਗੈਸਟ ਦੇ ਤੌਰ ’ਤੇ ਬੁਲਾਇਆ ਗਿਆ ਹੈ। ਇਸ ਜੀ-20 ਸੰਮੇਲਨ ਵਿਚ ਨਰਿੰਦਰ ਮੋਦੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਐਚ.ਡੀ. ਦੇਵਗੌੜਾ ਨੂੰ ਵੀ ਸੱਦਾ ਭੇਜਿਆ ਹੈ। ਇਸੇ ਦੌਰਾਨ ਦਿੱਲੀ ਵਿਚ ਅੱਜ ਸਵੇਰ ਤੋਂ ਟਰੈਫਿਕ ਨਿਯਮਾਂ ’ਤੇ ਪਾਬੰਦੀਆਂ ਲਾਗੂ ਹੋ ਗਈਆਂ ਹਨ ਕਿਉਂਕਿ ਰਾਸ਼ਟਰੀ ਰਾਜਧਾਨੀ 9 ਤੇ 10 ਸਤੰਬਰ ਨੂੰ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸੰਮੇਲਨ ਦੇ ਕਾਰਨ ਨਵੀਂ ਦਿੱਲੀ ਨੂੰ ਅੱਜ ਸ਼ੁੱਕਰਵਾਰ ਸਵੇਰੇ 5 ਵਜੇ ਤੋਂ ਐਤਵਾਰ ਰਾਤ 11 ਵੱਜ ਕੇ 59 ਮਿੰਟ ਤੱਕ ਨਿਯੰਤਰਿਤ ਜ਼ੋਨ-1 ਵਜੋਂ ਮਨੋਨੀਤ ਕੀਤਾ ਗਿਆ ਹੈ। ਦਿੱਲੀ ਟਰੈਫ਼ਿਕ ਪੁਲਿਸ ਦਾ ਕਹਿਣਾ ਹੈ ਕਿ ਅਧਿਕਾਰਤ ਸੀਮਾ ਤੋਂ ਸ਼ਹਿਰ ਵਿਚ ਬੱਸਾਂ ਦੀ ਆਵਾਜਾਈ ਅੱਜ 8 ਸਤੰਬਰ ਤੋਂ 10 ਸਤੰਬਰ ਤੱਕ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀ ਗਈ ਹੈ। ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਦੇ ਆਗੂਆਂ ਨਾਲ 15 ਤੋਂ ਵੱਧ ਦੁਵੱਲੀਆਂ ਮੀਟਿੰਗਾਂ ਕਰਨਗੇ।

Check Also

ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …