ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੂਕੇ ਪੁਤਲੇ September 8, 2023 ਜੀ-20 ਸੰਮੇਲਨ ਦਾ ਪੰਜਾਬ ’ਚ ਵਿਰੋਧ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੂਕੇ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ-ਮਜ਼ਦੂਰ ਦਿੱਲੀ ਵਿਚ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ਦਾ ਵਿਰੋਧ ਕਰ ਰਹੇ ਹਨ ਅਤੇ ਇਸਦੇ ਚੱਲਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਪੰਜਾਬ ਵਿਚ ਪ੍ਰਧਾਨ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਹਨ। ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਖਿਲਾਫ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੇਸ਼ ਨੂੰ ਗੁਲਾਮੀ ਵੱਲ ਲੈ ਕੇ ਜਾ ਰਹੀਆਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਹੜੇ ਦੇਸ਼ ਇਸ ਸੰਮੇਲਨ ਵਿਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਦਾ ਦੁਨੀਆ ਦੇ 75 ਫੀਸਦੀ ਆਰਥਿਕ ਸਰੋਤਾਂ ’ਤੇ ਕਬਜ਼ਾ ਹੈ। ਉਹ ਭਾਰਤ ਵਿਚ ਵੀ ਹਵਾਈ ਮਾਰਗ ਤੋਂ ਲੈ ਕੇ ਸਮੁੰਦਰੀ ਮਾਰਗ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਕਿਸਾਨਾਂ ਦਾ ਕਹਿਣਾ ਸੀ ਕਿ ਦੂਰਸੰਚਾਰ ਅਤੇ ਰੇਲਵੇ ਤਾਂ ਪਹਿਲਾਂ ਹੀ ਵਿਕ ਚੁੱਕੇ ਹਨ ਅਤੇ ਇਹ ਸਭ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਵਜ੍ਹਾ ਕਰਕੇ ਹੀ ਹੋ ਰਿਹਾ ਹੈ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਵਿਰੋਧੀ ਹਨ ਅਤੇ ਇਸ ਲਈ ਜੀ-20 ਸਿਖਰ ਸੰਮੇਲਨ ਦਾ ਵਿਰੋਧ 16 ਕਿਸਾਨ ਜਥੇਬੰਦੀਆਂ ਵਲੋਂ ਸਿਰਫ ਪੰਜਾਬ ਵਿਚ ਹੀ ਨਹੀਂ, ਸਗੋਂ ਉਤਰੀ ਭਾਰਤ ਵਿਚ ਕੀਤਾ ਜਾ ਰਿਹਾ ਹੈ। ਪੰਧੇਰ ਨੇ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਵਿਚ ਤਿੰਨ ਦਿਨ ਲਈ ਲੌਕਡਾਊਨ ਲਗਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਸੜਕਾਂ ’ਤੇ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਗਰੀਬਾਂ ਦੀਆਂ ਬਸਤੀਆਂ ਦੇ ਅੱਗੇ ਵੱਡੇ-ਵੱਡੇ ਪਰਦੇ ਲਗਾ ਕੇ ਉਨ੍ਹਾਂ ਨੂੰ ਓਹਲੇ ਕਰ ਦਿੱਤਾ ਗਿਆ ਹੈ। 2023-09-08 Parvasi Chandigarh Share Facebook Twitter Google + Stumbleupon LinkedIn Pinterest