11.9 C
Toronto
Wednesday, October 15, 2025
spot_img
HomeਕੈਨੇਡਾFrontਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਨਵੇਂ ਪਟਵਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਨ੍ਹਾਂ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਜਾਂ ਸ਼ਕਤੀ ਪ੍ਰਦਰਸ਼ਨ ਨਹੀਂ ਹੈ, ਸਗੋਂ ਪੰਜਾਬ ਆਉਣ ਵਾਲੇ 30-40 ਸਾਲ ਦੇ ਫੈਸਲਿਆਂ ਨਾਲ ਸਬੰਧਤ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਅਸੀਂ ਪਨੀਰੀ ਬੀਜ ਰਹੇ ਹਾਂ ਅਤੇ ਅਫਸਰਾਂ ਦੇ ਰੂਪ ਵਿਚ ਇਸ ਪਨੀਰੀ ਨੇ ਆਉਣ ਵਾਲੇ ਸਮੇਂ ਵਿਚ ਫਲ ਦੇਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਸਮਿਆਂ ਵਿਚ ਪਟਵਾਰੀ ਦੀ ਨੌਕਰੀ ਵਾਸਤੇ ਕੋਈ ਪੈਸਾ ਨਾ ਲੱਗੇ, ਅਜਿਹਾ ਕਦੇ ਵੀ ਨਹੀਂ ਹੋਇਆ ਸੀ। ਹੁਣ ਨਵੇਂ ਪਟਵਾਰੀਆਂ ਤੋਂ ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਉਹ ਫੀਲਡ ਵਿਚ ਜਾਣਗੇ ਤਾਂ ਲੱਖਾਂ ਲੋਕਾਂ ਨੂੰ ਉਨ੍ਹਾਂ ਤੋਂ ਉਮੀਦਾਂ ਹੋਣਗੀਆਂ ਕਿ ਉਹ ਸਹੀ ਫੈਸਲੇ ਲੈਣਗੇ। ਭਗਵੰਤ ਮਾ ਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਪਟਵਾਰੀ ਇਮਾਨਦਾਰੀ ਨਾਲ ਕੰਮ ਕਰਨਗੇ।

RELATED ARTICLES
POPULAR POSTS