Breaking News
Home / ਕੈਨੇਡਾ / Front / ਜੀ-20  ਸੰਮੇਲਨ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਾ ਬੁਲਾਉਣ ’ਤੇ ਰਾਹੁਲ ਗਾਂਧੀ ਨੇ ਪ੍ਰਗਟਾਈ ਨਰਾਜ਼ਗੀ

ਜੀ-20  ਸੰਮੇਲਨ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਾ ਬੁਲਾਉਣ ’ਤੇ ਰਾਹੁਲ ਗਾਂਧੀ ਨੇ ਪ੍ਰਗਟਾਈ ਨਰਾਜ਼ਗੀ

ਜੀ-20  ਸੰਮੇਲਨ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਾ ਬੁਲਾਉਣ ’ਤੇ ਰਾਹੁਲ ਗਾਂਧੀ ਨੇ ਪ੍ਰਗਟਾਈ ਨਰਾਜ਼ਗੀ

ਕਿਹਾ : ਸਰਕਾਰ 60% ਜਨਤਾ ਦੇ ਲੀਡਰ ਨੂੰ ਮਹੱਤਵ ਨਹੀਂ ਦਿੰਦੀ

ਨਵੀਂ ਦਿੱਲੀ/ਬਿਊੁਰੋ ਨਿਊਜ਼

ਕਾਂਗਰਸੀ ਆਗੂ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਯੂਰਪ ਦੇ ਦੌਰੇ ’ਤੇ ਹਨ। ਅੱਜ ਸ਼ੁੱਕਰਵਾਰ ਨੂੰ ਬਰਸੇਲਜ਼ ਦੇ ਪ੍ਰੈਸ ਕਲੱਬ ਵਿਚ ਉਨ੍ਹਾਂ ਕਿਹਾ ਕਿ ਅਸੀਂ ਰੂਸ-ਯੂਕਰੇਨ ਜੰਗ ’ਤੇ ਆਪਣੇ ਦੇਸ਼ ਦੇ ਰੁਖ ਦਾ ਸਮਰਥਨ ਕਰਦੇ ਹਾਂ। ਪੈ੍ਰਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿਚ ਹੋ ਰਹੇ ਜੀ-20 ਸੰਮੇਲਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੱਦਾ ਨਾ ਮਿਲਣ ’ਤੇ ਸਵਾਲ ਚੁੱਕਿਆ। ਰਾਹੁਲ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਨਾਲ ਸਾਬਤ ਹੋ ਗਿਆ ਹੈ ਕਿ ਉਹ ਦੇਸ਼ ਦੀ 60% ਜਨਤਾ ਦੀ ਅਗਵਾਈ ਕਰਨ ਵਾਲਿਆਂ ਨੂੰ ਮਹੱਤਵ ਨਹੀਂ ਦਿੰਦੀ। ਰਾਹੁਲ ਨੇ ਕਿਹਾ ਕਿ ਇਹ ਸਰਕਾਰ ਦੀ ਸੋਚ ਨੂੰ ਵੀ ਦਰਸਾਉਂਦਾ ਹੈ ਕਿ ਸਰਕਾਰ ਦੀ ਸੋਚ ਕੀ ਹੈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦਾ ਇਸ ਸਾਲ ਦਾ ਇਹ ਤੀਜਾ ਵਿਦੇਸ਼ ਦੌਰਾ ਹੈ। ਇਸ ਤੋਂ ਪਹਿਲਾਂ ਉਹ ਮਾਰਚ ਮਹੀਨੇ ਬਿ੍ਰਟੇਨ ਅਤੇ ਜੂਨ ਮਹੀਨੇ ਵਿਚ ਅਮਰੀਕਾ ਦੌਰੇ ’ਤੇ ਗਏ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …