ਜੀ-20 ਸਿਖਰ ਸੰਮੇਲਨ ਦਾ ਹੋਇਆ ਆਗਾਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨਾਲ ਹੋਈ ਜੀ-20 ਦੀ ਸ਼ੁਰੂਆਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਅੱਜ 9 ਸਤੰਬਰ ਨੂੰ ਜੀ-20 ਸਿਖਰ ਸੰਮੇਲਨ ਦਾ ਆਗਾਜ਼ ਹੋ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ਦੀ ਸ਼ੁਰੂਆਤ ਮੋਰਕੋ ਦੇ ਭੂਚਾਲ ’ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਕੀਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ ’ਚ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਰੀਕਨ ਯੂਨੀਅਨ ਨੂੰ ਜੀ-20 ਸਿਖਰ ਸੰਮੇਲਨ ਦਾ ਪਰਮਾਨੈਂਟ ਮੈਂਬਰ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਅਤੇ ਸੰਮੇਲਨ ’ਚ ਪਹੁੰਚੇ ਅਫਰੀਕਨ ਯੂਨੀਅਨ ਦੇ ਹੈਡ ਨੇ ਅਜਾਲੀ ਅਸੋਮਾਨੀ ਨੂੰ ਪ੍ਰਧਾਨ ਮੰਤਰੀ ਨੇ ਗਲੇ ਲਗਾਇਆ। ਭਾਰਤ ਪਿਛਲੇ ਕਾਫ਼ੀ ਸਮੇਂ ਤੋਂ ਅਫਰੀਕਨ ਯੂਨੀਅਨ ਨੂੰ ਪਰਮਾਨੈਂਟ ਮੈਂਬਰ ਬਣਾਉਣ ਦੀ ਮੰਗ ਕਰ ਰਿਹਾ ਸੀ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ’ਚ ਇਹ ਵੀ ਕਿਹਾ ਕਿ ਵਿਸ਼ਵ ’ਚ ਵਿਸ਼ਵਾਸ ਦਾ ਸੰਕਟ ਪੈਦਾ ਹੋ ਗਿਆ ਹੈ ਅਤੇ 21ਵੀਂ ਸਦੀ ਦੁਨੀਆ ਨੂੰ ਨਵੀਂ ਦਿਸ਼ਾ ਦੇਣ ਵਾਲੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਮੰਡਪ ’ਚ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਝੰਡਿਆ ਨੂੰ ਰਸੀਵ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦਾ ਸਵਾਗਤ ਕੀਤਾ। ਸਿਖਰ ਸੰਮੇਲਨ ’ਚ ਸ਼ਾਮਲ ਹੋਣ ਲਈ ਜਰਮਨੀ ਦੇ ਚਾਂਸਲਰ ਓਲਾਫ ਸੋਲਜ ਅਤੇ ਸਾਊਦੀ ਕਰਾਊਨ ਪਿ੍ਰੰਸ ਮੁਹੰਮਦ ਬਿਨ ਸਲਮਾਨ ਅੱਜ ਸਵੇਰੇ ਭਾਰਤ ਪਹੁੰਚੇ ਜਦਕਿ ਅਮਰੀਕੀ ਰਾਸ਼ਟਰਪਤੀ ਜੋ ਬਾਈਡਲ ਲੰਘੇ ਕੱਲ੍ਹ ਸ਼ਾਮ ਨੂੰ ਏਅਰਪੋਰਟ ਤੋਂ ਸਿੱਧੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ ਸਨ।