-2.6 C
Toronto
Sunday, December 21, 2025
spot_img
HomeਕੈਨੇਡਾFrontਸੁਖਬੀਰ ਬਾਦਲ ਨੇ ਘੇਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ

ਸੁਖਬੀਰ ਬਾਦਲ ਨੇ ਘੇਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ

ਕਿਹਾ : ਬਿਜਲੀ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਹੋ ਰਹੀਆਂ ਨੇ ਬਰਬਾਦ


ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਰੋਪ ਲਗਾਇਆ ਕਿ ਬਿਜਲੀ ਦੇ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ। ਕਿਸਾਨਾਂ ਨੂੰ ਨਹਿਰੀ ਪਾਣੀ ਦੀ ਜ਼ਰੂਰਤ ਹੈ ਪ੍ਰੰਤੂ ਪੰਜਾਬ ਸਰਕਾਰ ਰਾਜਸਥਾਨ ਨੂੰ ਜ਼ਿਆਦਾ ਨਹਿਰੀ ਪਾਣੀ ਦੇ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਾ ਖਜ਼ਾਨਾ ਭਰਿਆ ਹੋਏ ਦੱਸ ਰਹੇ ਹਨ ਪ੍ਰੰਤੂ ਫਿਰ ਪੰਜਾਬ ਦੇ ਕਿਸਾਨਾਂ ਲਈ ਬਿਜਲੀ ਦੀ ਖਰੀਦ ਕਿਉਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ਅਤੇ ਟਵਿੱਟਰ ’ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਬਿਜਲੀ ਦੇ ਲੰਬੇ-ਲੰਬੇ ਕੱਟ, ਨਹਿਰੀ ਪਾਣੀ ਦੀ ਘੱਟ ਸਪਲਾਈ ਅਤੇ ਕੇਵਲ 2 ਘੰਟੇ ਬਿਜਲੀ ਸਪਲਾਈ ਕਾਰਨ ਝੋਨੇ ਦੀ ਖੜ੍ਹੀ ਫਸਲ ਲਗਭਗ ਬਰਬਾਦ ਹੋ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਤਾਂ ਉਨ੍ਹਾਂ ਨੂੰ ਬਹੁਤ ਤਕਲੀਫ਼ ਹੋਈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਰਾਜਸਥਾਨ ਨਹਿਰ ਦੇ ਰਾਹੀਂ ਹੜ੍ਹਾਂ ਦਾ ਵਾਧੂ ਪਾਣੀ ਛੱਡਣ ਤੋਂ ਇਨਕਾਰ ਕਰਕੇ ਪੰਜਾਬੀਆਂ ਨੂੰ ਹੜ੍ਹਾਂ ਦੇ ਪਾਣੀ ’ਚ ਡਬੋ ਦਿੱਤਾ ਜਦਕਿ ਹੁਣ ਕਿਸਾਨਾਂ ਨੂੰ ਪਾਣੀ ਦੀ ਜ਼ਰੂਰਤ ਹੈ ਤਾਂ ਨਹਿਰ ਰਾਹੀਂ ਰਾਜਸਥਾਨ ਵੱਲ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਸਾਰੇ ਸਵਾਲਾਂ ਦਾ ਜਵਾਬ ਦੇਣ।

RELATED ARTICLES
POPULAR POSTS