Breaking News
Home / ਕੈਨੇਡਾ / Front / ਚੰਦਰਬਾਬੂ ਨਾਇਡੂ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਹੋਣ ਲੱਗੇ ਪ੍ਰਦਰਸ਼ਨ

ਚੰਦਰਬਾਬੂ ਨਾਇਡੂ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਹੋਣ ਲੱਗੇ ਪ੍ਰਦਰਸ਼ਨ

ਚੰਦਰਬਾਬੂ ਨਾਇਡੂ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਹੋਣ ਲੱਗੇ ਪ੍ਰਦਰਸ਼ਨ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੀ ਹੋਈ ਹੈ ਗਿ੍ਰਫਤਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼

ਤੇਲਗੂ ਦੇਸਮ ਪਾਰਟੀ (ਟੀਡੀਪੀ) ਦੇ ਵਰਕਰਾਂ ਵਲੋਂ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਦੀ ਗਿ੍ਰਫਤਾਰੀ ਅਤੇ ਨਿਆਂਇਕ ਹਿਰਾਸਤ ਵਿਰੁੱਧ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੂੰ ਭਿ੍ਰਸ਼ਟਾਚਾਰ ਦੇ ਇਕ ਮਾਮਲੇ ਵਿਚ ਪਿਛਲੇ ਦਿਨੀਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਸੀਆਈਡੀ ਨੇ ਚੰਦਰ ਬਾਬੂ ਨਾਇਡੂ ਨੂੰ 371 ਕਰੋੜ ਰੁਪਏ ਦੇ ਸਕਿੱਲ ਡਿਵੈਲਪਮੈਂਟ ਸਕੈਮ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਲੰਘੇ ਕੱਲ੍ਹ ਐਤਵਾਰ ਨੂੰ ਚੰਦਰਬਾਬੂ ਨਾਇਡੂ ਨੂੰ ਵਿਜੇਵਾੜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਨਾਇਡੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਉਧਰ ਦੂਜੇ ਪਾਸੇ ਚੰਦਰਬਾਬੂ ਨਾਇਡੂ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਤੇਲਗੂ ਦੇਸਮ ਪਾਰਟੀ ਨੇ ਸੂਬੇ ਵਿਚ ਬੰਦ ਦਾ ਸੱਦਾ ਵੀ ਦਿੱਤਾ ਅਤੇ ਪਾਰਟੀ ਦੇ ਵਰਕਰ ਥਾਂ-ਥਾਂ ਰੋਸ ਪ੍ਰਦਰਸ਼ਨ ਵੀ ਕਰ ਰਹੇ ਹਨ। ਇਸੇ ਦੌਰਾਨ ਵਾਈ.ਐਸ.ਆਰ.ਸੀ.ਪੀ. ਦੇ ਵਰਕਰ ਚੰਦਰਬਾਬੂ ਨਾਇਡੂ ਦੀ ਗਿ੍ਰਫਤਾਰੀ ਨੂੰ ਲੈ ਕੇ ਜਸ਼ਨ ਵੀ ਮਨਾ ਰਹੇ ਹਨ ਅਤੇ ਕਈ ਥਾਵਾਂ ’ਤੇ ਰਾਤ ਸਮੇਂ ਪਟਾਕੇ ਵੀ ਚਲਾਏ ਗਏ। ਇਸਦੇ ਚੱਲਦਿਆਂ ਚੰਦਰਬਾਬੂ ਨਾਇਡੂ ਦੇ ਵਕੀਲ ਨੇ ਅਦਾਲਤ ਵਿਚ ਦੱਸਿਆ ਕਿ ਚੰਦਰ ਬਾਬੂ ਨਾਇਡੂ ’ਤੇ ਲਗਾਏ ਗਏ ਆਰੋਪ ਝੂਠੇ ਹਨ।

Check Also

ਪੰਜਾਬ ਹਰਿਆਣਾ ਹਾਈਕੋਰਟ ਨੂੰ ਦੋ ਨਵੇਂ ਜੱਜ ਮਿਲੇ – ਜੱਜਾਂ ਦੀ ਗਿਣਤੀ ਹੋਈ 53

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਚੰਡੀਗੜ੍ਹ ਵਿਚ …