Breaking News
Home / ਕੈਨੇਡਾ / Front / ਭਾਰਤ ਲਈ ਸਾਊਦੀ ਅਰਬ ਸਭ ਤੋਂ ਮਹੱਤਵਪੂਰਨ ਰਣਨੀਤਕ ਭਾਈਵਾਲਾਂ ਵਿਚੋਂ ਇਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਰਤ ਲਈ ਸਾਊਦੀ ਅਰਬ ਸਭ ਤੋਂ ਮਹੱਤਵਪੂਰਨ ਰਣਨੀਤਕ ਭਾਈਵਾਲਾਂ ਵਿਚੋਂ ਇਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਰਤ ਲਈ ਸਾਊਦੀ ਅਰਬ ਸਭ ਤੋਂ ਮਹੱਤਵਪੂਰਨ ਰਣਨੀਤਕ ਭਾਈਵਾਲਾਂ ਵਿਚੋਂ ਇਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਰਿੰਦਰ ਮੋਦੀ ਅਤੇ ਸਾਊਦੀ ਅਰਬ ਦੇ ਕ੍ਰਾਊਨ ਵਿਚਾਲੇ ਹੋਈ ਮੀਟਿੰਗ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਊਦੀ ਅਰਬ ਦੇ ਕ੍ਰਾਊਨ ਪਿ੍ਰੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁਲ ਅਜ਼ੀਜ਼ ਅਲ ਸਾਊਦ ਨੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਹੋਈ ਭਾਰਤ-ਸਾਊਦੀ ਰਣਨੀਤਕ ਭਾਈਵਾਲੀ ਪ੍ਰੀਸ਼ਦ ਦੀ ਪਹਿਲੀ ਬੈਠਕ ਦੇ ਮਿੰਟਾਂ ’ਤੇ ਹਸਤਾਖਰ ਕੀਤੇ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਲਈ ਸਾਊਦੀ ਅਰਬ ਸਾਡੇ ਸਭ ਤੋਂ ਮਹੱਤਵਪੂਰਨ ਰਣਨੀਤਕ ਭਾਈਵਾਲਾਂ ਵਿਚੋਂ ਇਕ ਹੈ। ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਅਤੇ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਹੋਣ ਦੇ ਨਾਤੇ ਸਾਡਾ ਆਪਸੀ ਸਹਿਯੋਗ ਪੂਰੇ ਖ਼ੇਤਰ ਦੀ ਸ਼ਾਂਤੀ ਅਤੇ ਸਥਿਰਤਾ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਗੱਲਬਾਤ ਵਿਚ ਅਸੀਂ ਆਪਣੀ ਭਾਈਵਾਲੀ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਕਈ ਪਹਿਲਕਦਮੀਆਂ ਦੀ ਪਛਾਣ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਸਾਡੇ ਰਿਸ਼ਤਿਆਂ ਨੂੰ ਇਕ ਨਵੀਂ ਦਿਸ਼ਾ ਦੇਵੇਗੀ ਅਤੇ ਸਾਨੂੰ ਮਨੁੱਖਤਾ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕਰੇਗੀ। ਪੀਐਮ ਨੇ ਕਿਹਾ ਕਿ ਅਸੀਂ ਭਾਰਤ, ਪੱਛਮੀ ਏਸ਼ੀਆ ਅਤੇ ਯੂਰਪ ਵਿਚਕਾਰ ਇਕ ਗਲਿਆਰਾ ਸਥਾਪਤ ਕਰਨ ਲਈ ਇਕ ਇਤਿਹਾਸਕ ਸ਼ੁਰੂਆਤ ਕੀਤੀ ਹੈ। ਇਹ ਨਾ ਸਿਰਫ਼ ਦੋਵਾਂ ਦੇਸ਼ਾਂ ਨੂੰ ਜੋੜੇਗਾ ਬਲਕਿ ਏਸ਼ੀਆ, ਪੱਛਮੀ ਏਸ਼ੀਆ ਅਤੇ ਯੂਰਪ ਵਿਚਕਾਰ ਆਰਥਿਕ ਸਹਿਯੋਗ, ਊਰਜਾ ਵਿਕਾਸ ਅਤੇ ਡਿਜੀਟਲ ਸੰਪਰਕ ਨੂੰ ਵੀ ਮਜ਼ਬੂਤ ਕਰੇਗਾ।

Check Also

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ …